ਪੰਜਾਬ ਵਿੱਚ ਦੋ ਦਿਨਾਂ ਤੱਕ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ
ਅੱਜ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ
ਚੰਡੀਗੜ੍ਹ: ਪੰਜਾਬ ਵਿੱਚ ਦੋ ਦਿਨਾਂ ਤੱਕ ਚੰਗੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਅੱਜ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਇਹ ਕੁਝ ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਤੱਕ ਸੀਮਤ ਰਹੇਗਾ। ਇਸ ਦੌਰਾਨ ਪੰਜਾਬ ਦੇ ਸ਼ਹਿਰਾਂ ਦੇ ਤਾਪਮਾਨ ਵਿੱਚ ਕੋਈ ਬਹੁਤੀ ਤਬਦੀਲੀ ਨਹੀਂ ਆਈ। ਪੰਜਾਬ ਦੇ ਸ਼ਹਿਰਾਂ ਵਿੱਚ ਔਸਤ ਤਾਪਮਾਨ 28 ਡਿਗਰੀ ਤੋਂ 36.6 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਸੋਮਵਾਰ ਦੀ ਬਾਰਿਸ਼ ਕੁਝ ਜ਼ਿਲ੍ਹਿਆਂ ਤੱਕ ਸੀਮਤ ਰਹੀ। ਜਿਸ ਕਾਰਨ ਪੰਜਾਬ ਦੇ ਤਾਪਮਾਨ 'ਚ 0.2 ਡਿਗਰੀ ਦਾ ਵਾਧਾ ਦੇਖਣ ਨੂੰ ਮਿਲਿਆ। ਆਈਐਮਡੀ ਮੁਤਾਬਕ ਇਹ ਤਾਪਮਾਨ ਆਮ ਨਾਲੋਂ 1.6 ਡਿਗਰੀ ਵੱਧ ਹੈ। ਪੰਜਾਬ ਦੇ ਐਸਬੀਐਸ ਨਗਰ ਵਿੱਚ 9 ਮਿਲੀਮੀਟਰ, ਰੋਪੜ ਵਿੱਚ 8.5, ਪਠਾਨਕੋਟ ਵਿੱਚ 4 ਅਤੇ ਮੋਗਾ-ਫਿਰੋਜ਼ਪੁਰ ਵਿੱਚ 0.5-0.5 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ।