ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ Meeting 30 ਅਗਸਤ ਨੂੰ-Sukhbir ਦੀ ਮਾਫੀ ਤੇ ਹੋਵੇਗਾ ਫ਼ੈਸਲਾ
ਅੰਮ੍ਰਿਤਸਰ, 6 ਅਗਸਤ 2024 - ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜ਼ਰੂਰੀ ਪੰਥਕ ਵਿਚਾਰਾਂ ਸਬੰਧੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ 30 ਅਗਸਤ ਨੂੰ ਹੋਵੇਗੀ।
ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਜਾਰੀ ਬਿਆਨ ਰਾਹੀਂ ਦੱਸਿਆ ਹੈ ਕਿ 30 ਅਗਸਤ 2024, ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਦੀ ਜ਼ਰੂਰੀ ਇਕੱਤਰਤਾ ਮੁਕੱਰਰ ਹੋਈ ਹੈ, ਜਿਸ ਦੇ ਵਿਚ ਕੁਝ ਅਤਿ ਜ਼ਰੂਰੀ ਪੰਥਕ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।