ਪੰਜਾਬ 'ਚ ਭਾਰੀ ਮੀਂਹ ਦੀ ਚੇਤਾਵਨੀ, ਜਾਰੀ ਕੀਤਾ ਯੈਲੋ ਅਲਰਟ
ਚੰਡੀਗੜ੍ਹ : ਅੱਜ ਪੰਜਾਬ ਦੇ ਕਈ ਇਲਾਕਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਸੂਬੇ ਦੇ ਪੰਜ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਸ਼ਾਮਲ ਹਨ। ਹਾਲਾਂਕਿ ਬਾਕੀ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਔਸਤ ਤਾਪਮਾਨ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਇਹ ਆਮ ਤਾਪਮਾਨ ਨਾਲੋਂ 1.9 ਡਿਗਰੀ ਵੱਧ ਰਿਹਾ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫਰੀਦਕੋਟ ਵਿੱਚ 38.1 ਡਿਗਰੀ ਦਰਜ ਕੀਤਾ ਗਿਆ। ਬਾਕੀ ਜ਼ਿਲ੍ਹਿਆਂ ਵਿੱਚ ਤਾਪਮਾਨ 33 ਤੋਂ 38 ਡਿਗਰੀ ਦੇ ਵਿਚਕਾਰ ਰਿਹਾ ਹੈ।