100 ਗ੍ਰਾਮ ਨੇ ਮੈਡਲ ਦੀਆਂ ਆਸਾਂ ਤੇ ਫੇਰਿਆ ਪਾਣੀ, ਵਿਨੇਸ਼ ਫੋਗਾਟ ਫਾਈਨਲ ਮੈਚ ਤੋਂ ਠੀਕ ਪਹਿਲਾਂ ਅਯੋਗ ਕਰਾਰਨਵੀਂ ਦਿੱਲੀ, 7 ਅਗਸਤ 2024- ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਨੂੰ ਫਾਈਨਲ ਮੈਚ ਤੋਂ ਠੀਕ ਪਹਿਲਾਂ ਜ਼ਿਆਦਾ ਭਾਰ ਕਾਰਨ ਮਹਿਲਾ ਕੁਸ਼ਤੀ 50 ਕਿਲੋ ਤੋਂ ਅਯੋਗ ਕਰਾਰ ਦਿੱਤਾ ਗਿਆ ਹੈ।
भारतीय पहलवान विनेश फोगट को अधिक वजन के कारण महिला कुश्ती 50 किलोग्राम से अयोग्य घोषित कर दिया गया।
यह खेदजनक है कि भारतीय दल विनेश फोगट को महिला कुश्ती 50 किग्रा वर्ग से अयोग्य घोषित करने की खबर साझा कर रहा है। रात भर टीम द्वारा किए गए बेहतरीन प्रयासों के बावजूद, आज सुबह उनका… pic.twitter.com/bGB4GNIcH3
— ANI_HindiNews (@AHindinews) August 7, 2024
ਭਾਰਤੀ ਓਲੰਪਿਕ ਸੰਘ ਨੇ ਇਸ ਤੇ ਬਿਆਨ ਜਾਰੀ ਕਰਦਿਆਂ ਕਿਹਾ ਹੈ ਕਿ, ਇਹ ਅਫਸੋਸਜਨਕ ਹੈ ਕਿ ਭਾਰਤੀ ਦਲ ਵਿਨੇਸ਼ ਫੋਗਾਟ ਨੂੰ ਮਹਿਲਾ ਕੁਸ਼ਤੀ 50 ਕਿਲੋ ਵਰਗ ਵਿੱਚੋਂ ਅਯੋਗ ਕਰਾਰ ਦਿੱਤੇ ਜਾਣ ਦੀ ਖ਼ਬਰ ਸਾਂਝੀ ਕਰ ਰਿਹਾ ਹੈ। ਟੀਮ ਵੱਲੋਂ ਰਾਤ ਭਰ ਕੋਸ਼ਿਸ਼ ਕਰਨ ਦੇ ਬਾਵਜੂਦ ਅੱਜ ਸਵੇਰੇ ਉਸ ਦਾ ਵਜ਼ਨ 50 ਕਿਲੋ ਤੋਂ ਕੁਝ ਗ੍ਰਾਮ ਵੱਧ ਪਾਇਆ ਗਿਆ। ਟੀਮ ਇਸ ਸਮੇਂ ਕੋਈ ਹੋਰ ਟਿੱਪਣੀ ਨਹੀਂ ਕਰੇਗੀ। ਭਾਰਤੀ ਦਲ ਤੁਹਾਨੂੰ ਵਿਨੇਸ਼ ਦੀ ਨਿੱਜਤਾ ਦਾ ਸਨਮਾਨ ਕਰਨ ਦੀ ਬੇਨਤੀ ਕਰਦਾ ਹੈ।