ਅਮਰੀਕਾ ਦੇ ਛੇ ਵਾਰ ਦੇ ਵਿਸ਼ਵ ਚੈਂਪੀਅਨ ਅਤੇ ਲੰਡਨ ਓਲੰਪਿਕਸ 2012 ਦੇ ਗੋਲਡ ਮੈਡਲਿਸਟ ਬੌਰੋਗਜ਼ ਨੇ ਵਿਨੇਸ਼ ਫੋਗਾਟ ਦੇ ਹੱਕ 'ਚ ਆਏ
ਨਵੀਂ ਦਿੱਲੀ, 7 ਅਗਸਤ 2024 - ਅਮਰੀਕਾ ਦੇ ਛੇ ਵਾਰ ਦੇ ਵਿਸ਼ਵ ਚੈਂਪੀਅਨ ਅਤੇ ਲੰਡਨ ਓਲੰਪਿਕਸ 2012 ਦੇ ਗੋਲਡ ਮੈਡਲਿਸਟ ਜੌਰਡਨ ਅਰਨੈਸਟ ਬੌਰੋਗਜ਼ ਨੇ ਵਿਨੇਸ਼ ਫੋਗਾਟ ਦੇ ਹੱਕ ਵਿੱਚ ਟਵੀਟ ਕਰਦਿਆਂ ਨਿਯਮਾਂ ਵਿੱਚ ਬਦਲਾਅ ਅਤੇ ਵਿਨੇਸ਼ ਨੂੰ ਸਿਲਵਰ ਮੈਡਲ ਦੇਣ ਦੀ ਵਕਾਲਤ ਕੀਤੀ ਹੈ।
ਪੈਰਿਸ ਓਲੰਪਿਕ ਦੇ ਫਾਈਨਲ ਮੈਚ ਤੋਂ ਪਹਿਲਾਂ ਭਾਰਤ ਦੀ ਸਟਾਰ ਪਹਿਲਵਾਨ ਵਿਨੇਸ਼ ਫੋਗਾਟ ਨੂੰ ਅਯੋਗ ਕਰਾਰ ਦਿੱਤੇ ਜਾਣ ਨੂੰ ਲੈ ਕੇ ਹੰਗਾਮਾ ਹੋ ਰਿਹਾ ਹੈ। ਵਿਨੇਸ਼ ਨੇ 50 ਕਿਲੋਗ੍ਰਾਮ ਕੁਸ਼ਤੀ ਦੇ ਸੋਨ ਤਗਮੇ ਲਈ ਬੁੱਧਵਾਰ ਰਾਤ ਨੂੰ ਅਮਰੀਕਾ ਦੀ ਸਾਰਾਹ ਹਿਲਡੇਬ੍ਰਾਂਟ ਨਾਲ ਮੁਕਾਬਲਾ ਕਰਨਾ ਸੀ ਪਰ ਇਸ ਤੋਂ ਪਹਿਲਾਂ ਹੀ ਹੈਰਾਨ ਕਰਨ ਵਾਲੀ ਖਬਰ ਸਾਹਮਣੇ ਆਈ। ਵਿਨੇਸ਼ ਫੋਗਾਟ ਨੂੰ 100 ਗ੍ਰਾਮ ਜ਼ਿਆਦਾ ਵਜ਼ਨ ਕਾਰਨ ਅਯੋਗ ਕਰਾਰ ਦਿੱਤਾ ਗਿਆ ਸੀ। ਹੁਣ ਵਿਨੇਸ਼ ਪੈਰਿਸ ਓਲੰਪਿਕ ਤੋਂ ਖਾਲੀ ਹੱਥ ਪਰਤੇਗੀ। ਵਿਨੇਸ਼ ਦੀ ਅਯੋਗਤਾ ਨੂੰ ਲੈ ਕੇ ਹੋਏ ਹੰਗਾਮੇ ਦੇ ਵਿਚਕਾਰ 2012 ਦੇ ਓਲੰਪਿਕ ਸੋਨ ਤਮਗਾ ਜੇਤੂ ਪਹਿਲਵਾਨ ਜਾਰਡਨ ਨੇ ਵੱਡਾ ਬਿਆਨ ਦਿੱਤਾ ਹੈ।
ਅਮਰੀਕੀ ਪਹਿਲਵਾਨ ਜਾਰਡਨ ਬੌਰੋਗਜ਼ ਨੇ ਐਕਸ 'ਤੇ ਇਕ ਪੋਸਟ ਕਰਕੇ ਇਸ ਮਾਮਲੇ 'ਤੇ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਵਿਨੇਸ਼ ਫੋਗਾਟ ਨੂੰ ਸਿਲਵਰ ਮੈਡਲ ਦੇਣ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਭਾਰਤੀ ਓਲੰਪਿਕ ਸੰਘ (IOA) ਤੋਂ ਕੁਝ ਬਦਲਾਅ ਦੀ ਮੰਗ ਕੀਤੀ ਹੈ। ਉਸਨੇ ਲਿਖਿਆ- “ਸ਼ਾਇਦ ਇਸ ਤਰ੍ਹਾਂ ਦੀਆਂ ਕਹਾਣੀਆਂ ਆਈਓਸੀ ਨੂੰ ਜਗਾਉਣਗੀਆਂ। ਮੈਨੂੰ ਲੱਗਦਾ ਹੈ ਕਿ ਕੁਸ਼ਤੀ ਲਈ ਛੇ ਤੋਂ ਵੱਧ ਭਾਰ ਵਰਗਾਂ ਦੀ ਲੋੜ ਹੁੰਦੀ ਹੈ। ਕਿਸੇ ਵੀ ਐਥਲੀਟ ਨੂੰ ਵਿਸ਼ਵ ਪੱਧਰੀ ਪ੍ਰਤੀਯੋਗੀਆਂ ਦੇ ਖਿਲਾਫ ਤਿੰਨ ਭਿਆਨਕ ਮੈਚਾਂ ਤੋਂ ਬਾਅਦ ਇਸ ਤਰ੍ਹਾਂ ਸੋਨ ਤਗਮੇ ਦੀ ਤਿਆਰੀ ਵਿੱਚ ਰਾਤਾਂ ਨਹੀਂ ਕੱਟਣੀਆਂ ਚਾਹੀਦੀਆਂ. ਭਾਰਤੀ ਟੀਮ ਪੂਰੀ ਤਰ੍ਹਾਂ ਨਿਰਾਸ਼ ਹੈ।