ਹਾਈਕੋਰਟ ਨੇ ਚੰਡੀਗੜ੍ਹ ਬਾਰ ਕੌਂਸਲ ਦੇ ਸਾਬਕਾ ਪ੍ਰਧਾਨ ਨੂੰ ਦਿੱਤੀ ਜ਼ਮਾਨਤ
- ਵਕੀਲ ਨਾਲ ਕੁੱਟਮਾਰ ਦਾ ਮਾਮਲਾ
- ਅਦਾਲਤ 'ਚ 2 ਘੰਟੇ ਤੱਕ ਚੱਲੀ ਬਹਿਸ
ਚੰਡੀਗੜ੍ਹ, 8 ਅਗਸਤ 2024 - ਚੰਡੀਗੜ੍ਹ ਹਾਈ ਕੋਰਟ ਬਾਰ ਕੌਂਸਲ ਦੇ ਸਾਬਕਾ ਮੁਖੀ ਵਿਕਾਸ ਮਲਿਕ ਨੂੰ ਅੱਜ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਤੋਂ ਜ਼ਮਾਨਤ ਮਿਲ ਗਈ ਹੈ। ਉਹ ਪਿਛਲੇ ਕਈ ਦਿਨਾਂ ਤੋਂ ਚੰਡੀਗੜ੍ਹ ਜੇਲ੍ਹ ਵਿੱਚ ਬੰਦ ਸੀ। ਉਸ ਦੇ ਖਿਲਾਫ 1 ਜੁਲਾਈ ਨੂੰ ਵਕੀਲ 'ਤੇ ਕੁੱਟਮਾਰ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਉਸ ਨੂੰ ਚੰਡੀਗੜ੍ਹ ਪੁਲੀਸ ਨੇ 13 ਜੁਲਾਈ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਉਸ ਨੂੰ ਚੰਡੀਗੜ੍ਹ ਜੇਲ੍ਹ ਭੇਜ ਦਿੱਤਾ ਗਿਆ। ਅੱਜ ਸੁਣਵਾਈ ਦੌਰਾਨ ਉਨ੍ਹਾਂ ਦੇ ਵਕੀਲ ਤਰਮਿੰਦਰ ਸਿੰਘ ਅਤੇ ਸਰਕਾਰੀ ਵਕੀਲ ਦਰਮਿਆਨ ਕਰੀਬ 2 ਘੰਟੇ ਤਕ ਬਹਿਸ ਹੋਈ।
ਵਿਕਾਸ ਮਲਿਕ ਦੀ ਤਰਫ਼ੋਂ ਜ਼ਿਲ੍ਹਾ ਅਦਾਲਤ ਵਿੱਚ 26 ਜੁਲਾਈ ਨੂੰ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਸੀ। ਜਿਸ 'ਚ ਪਿਛਲੀ ਸੁਣਵਾਈ ਦੌਰਾਨ ਉਸ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਸੀ ਕਿ ਚੰਡੀਗੜ੍ਹ ਪੁਲਸ ਨੇ ਪੀੜਤ ਵਕੀਲ ਦੇ ਜ਼ਖਮੀ ਹੋਣ ਸਬੰਧੀ ਅਜੇ ਤੱਕ ਅਦਾਲਤ ਨੂੰ ਕੋਈ ਸਬੂਤ ਨਹੀਂ ਦਿੱਤਾ ਹੈ। ਇਸ ਲਈ ਉਸ ਨੂੰ ਜ਼ਮਾਨਤ ਦਿੱਤੀ ਜਾਵੇ।
ਸਰਕਾਰੀ ਵਕੀਲ ਦੀ ਤਰਫੋਂ ਕਿਹਾ ਗਿਆ ਕਿ ਇਸ ਮਾਮਲੇ ਦੀ ਜਾਂਚ ਅਜੇ ਜਾਰੀ ਹੈ। ਜੇਕਰ ਦੋਸ਼ੀ ਨੂੰ ਜ਼ਮਾਨਤ ਮਿਲ ਜਾਂਦੀ ਹੈ ਤਾਂ ਉਹ ਗਵਾਹ ਅਤੇ ਸਬੂਤਾਂ ਨਾਲ ਛੇੜਛਾੜ ਕਰ ਸਕਦਾ ਹੈ। ਜਿਸ ਵਿੱਚ ਅਦਾਲਤ ਵੱਲੋਂ ਸੁਣਵਾਈ ਲਈ ਅੱਜ ਦੀ ਤਰੀਕ ਤੈਅ ਕੀਤੀ ਗਈ ਸੀ।
ਇਸ ਮਾਮਲੇ ਵਿੱਚ ਹਾਈਕੋਰਟ ਦੇ ਵਕੀਲ ਰਣਜੀਤ ਸਿੰਘ ਨੇ ਸ਼ਿਕਾਇਤ ਦਿੱਤੀ ਸੀ। ਸ਼ਿਕਾਇਤ ਵਿੱਚ ਉਸ ਨੇ ਕਿਹਾ ਕਿ ਉਹ ਵਿਕਾਸ ਮਲਿਕ ਅਤੇ ਸਵਰਨ ਸਿੰਘ ਖ਼ਿਲਾਫ਼ ਕੇਸ ਲੜ ਰਿਹਾ ਸੀ। ਉਹ ਇਸ ਕੇਸ ਦੇ ਸਬੰਧ ਵਿੱਚ ਸੰਮਨ ਦੇਣ ਲਈ ਵਕੀਲ ਵਿਕਾਸ ਮਲਿਕ ਦੇ ਦਫ਼ਤਰ ਆਏ ਸਨ। ਪਰ ਇੱਥੇ 7-8 ਲੋਕ ਬੈਠੇ ਸਨ। ਜਿਨ੍ਹਾਂ ਵਿਚੋਂ ਉਹ ਕੁਝ ਲੋਕਾਂ ਨੂੰ ਜਾਣਦਾ ਹੈ। ਇਸ ਦੌਰਾਨ ਉਸ ਦੀ ਕੁੱਟਮਾਰ ਕੀਤੀ ਗਈ। ਪੁਲੀਸ ਨੇ ਸ਼ਿਕਾਇਤ ਦੇ ਆਧਾਰ ’ਤੇ ਇਹ ਕੇਸ ਦਰਜ ਕੀਤਾ ਸੀ।