ਵੱਡੀ ਖ਼ਬਰ: ਮਨੀਸ਼ ਸਿਸੋਦੀਆ ਆਇਆ ਜੇਲ੍ਹ ਤੋਂ ਬਾਹਰ
ਮਨੀਸ਼ ਸਿਸੋਦੀਆ 17 ਮਹੀਨਿਆਂ ਬਾਅਦ ਤਿਹਾੜ ਜੇਲ੍ਹ ਤੋਂ ਬਾਹਰ ਆਏ
ਨਵੀਂ ਦਿੱਲੀ, 9 ਅਗਸਤ 2024- ਆਮ ਆਦਮੀ ਪਾਰਟੀ ਦੇ ਨੇਤਾ ਮਨੀਸ਼ ਸਿਸੋਦੀਆ ਤਿਹਾੜ ਜੇਲ੍ਹ ਤੋਂ ਬਾਹਰ ਆਏ ਹਨ। ਕਰੀਬ 17 ਮਹੀਨਿਆਂ ਬਾਅਦ ਉਸ ਨੂੰ ਰਿਹਾਅ ਕਰ ਦਿੱਤਾ ਗਿਆ। ਜੇਲ੍ਹ ਦੇ ਬਾਹਰ ‘ਆਪ’ ਆਗੂਆਂ ਤੇ ਵਰਕਰਾਂ ਦੀ ਭੀੜ ਇਕੱਠੀ ਹੋ ਗਈ ਹੈ। ਸੁਪਰੀਮ ਕੋਰਟ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ।