← ਪਿਛੇ ਪਰਤੋ
ਚੰਡੀਗੜ੍ਹ 'ਚ ਅੱਜ ਤੇ ਕੱਲ੍ਹ ਮੀਂਹ ਦਾ ਅਲਰਟ
ਚੰਡੀਗੜ੍ਹ : ਚੰਡੀਗੜ੍ਹ ਵਿੱਚ ਅੱਜ ਦਿਨ ਭਰ ਬੱਦਲ ਛਾਏ ਰਹਿਣਗੇ। ਕੁਝ ਇਲਾਕਿਆਂ 'ਚ ਹਲਕੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ। ਪਰ ਅਜੇ ਤੱਕ ਗਰਮੀ ਤੋਂ ਰਾਹਤ ਨਹੀਂ ਮਿਲੇਗੀ। ਕਿਉਂਕਿ ਮੌਸਮ ਵਿਭਾਗ ਦੇ ਅਨੁਮਾਨ ਮੁਤਾਬਕ ਤਾਪਮਾਨ 'ਚ ਕੋਈ ਗਿਰਾਵਟ ਦੇਖਣ ਨੂੰ ਨਹੀਂ ਮਿਲ ਰਹੀ ਹੈ। ਹਾਲਾਂਕਿ ਮੌਸਮ ਵਿਭਾਗ ਨੇ ਅੱਜ ਅਤੇ ਕੱਲ੍ਹ ਐਤਵਾਰ ਨੂੰ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਇਸ ਕਾਰਨ ਸ਼ਹਿਰ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ। ਕੱਲ੍ਹ ਸ਼ਹਿਰ ਦੇ ਕੁਝ ਇਲਾਕਿਆਂ ਵਿੱਚ ਮੀਂਹ ਪਿਆ।
Total Responses : 25568