ਅੱਜ ਪੰਜਾਬ ਵਿਚ ਕਿੱਥੇ-ਕਿੱਥੇ ਪਵੇਗਾ ਮੀਂਹ ? ਪੜ੍ਹੋ
ਚੰਡੀਗੜ੍ਹ : ਮੌਸਮ ਵਿਗਿਆਨ ਕੇਂਦਰ (IMD) ਅਨੁਸਾਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਬਾਕੀ ਰਾਜਾਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਇਹ ਅਲਰਟ ਸਿਰਫ ਸ਼ਨੀਵਾਰ ਲਈ ਜਾਰੀ ਕੀਤਾ ਗਿਆ ਹੈ। ਇਸ ਤੋਂ ਬਾਅਦ ਅਗਲੇ 5 ਦਿਨਾਂ ਤੱਕ ਸੂਬੇ ਵਿੱਚ ਕਿਸੇ ਵੀ ਤਰ੍ਹਾਂ ਦਾ ਅਲਰਟ ਜਾਰੀ ਨਹੀਂ ਕੀਤਾ ਗਿਆ।
ਪੰਜਾਬ ਦੇ 5 ਜ਼ਿਲ੍ਹਿਆਂ ਵਿੱਚ ਅੱਜ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਸੂਬੇ ਭਰ 'ਚ ਚੰਗੀ ਬਾਰਿਸ਼ ਹੋਣ ਦੀ ਉਮੀਦ ਹੈ। ਬੀਤੇ ਦਿਨ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 0.9 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ ਪਰ ਸੂਬੇ ਵਿੱਚ ਸਥਿਤੀ ਲਗਭਗ ਆਮ ਵਾਂਗ ਹੈ। ਲੁਧਿਆਣਾ ਦੇ ਫਰੀਦਕੋਟ ਅਤੇ ਸਮਰਾਲਾ ਵਿੱਚ ਵੱਧ ਤੋਂ ਵੱਧ ਤਾਪਮਾਨ 38.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।