ਸਿਰਸਾ: ਨਾਮਧਾਰੀਆਂ ਦੇ ਦੋ ਗੁੱਟਾਂ ਵਿਚਾਲੇ ਗੋਲੀਬਾਰੀ, 5 ਲੋਕ ਜ਼ਖ਼ਮੀ
ਚੰਡੀਗੜ੍ਹ, 11 ਅਗਸਤ 2024- ਸਿਰਸਾ ਦੇ ਪਿੰਡ ਰਾਣੀਆਂ ਦੇ ਜੀਵਨ ਨਗਰ ਇਲਾਕੇ 'ਚ ਨਾਮਧਾਰੀਆਂ ਦੇ ਡੇਰੇ ਦੀ ਜ਼ਮੀਨ ਨੂੰ ਲੈ ਕੇ ਦੋ ਧੜਿਆਂ ਵਿਚਾਲੇ ਗੋਲੀਬਾਰੀ ਹੋ ਗਈ। ਫਿਲਹਾਲ ਇਸ ਮਾਮਲੇ 'ਚ ਕਿਸੇ ਦੀ ਮੌਤ ਦੀ ਖਬਰ ਨਹੀਂ ਹੈ, ਜਦੋਂਕਿ 5-6 ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਡਾਕਟਰਾਂ ਨੇ ਤਿੰਨ-ਚਾਰ ਵਿਅਕਤੀਆਂ ਨੂੰ ਸਿਵਲ ਹਸਪਤਾਲ ਸਿਰਸਾ ਤੋਂ ਅਗਰੋਹਾ ਮੈਡੀਕਲ ਲਈ ਰੈਫਰ ਕਰ ਦਿੱਤਾ ਹੈ।
ਇਸ ਦੇ ਨਾਲ ਹੀ ਕੁਝ ਲੋਕ ਸਿਰਸਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ। ਹਾਲਾਤ ਇਹ ਬਣ ਗਏ ਕਿ ਪੁਲਿਸ ਨੂੰ ਗੋਲੀ ਚਲਾਉਣੀ ਪਈ ਅਤੇ ਅੱਥਰੂ ਗੈਸ ਦੇ ਗੋਲੇ ਛੱਡਣੇ ਪਏ। ਐਸਪੀ ਵਿਕਰਾਂਤ ਭੂਸ਼ਣ ਨੇ ਵੀ ਮੌਕੇ 'ਤੇ ਪਹੁੰਚ ਕੇ ਸਥਿਤੀ 'ਤੇ ਕਾਬੂ ਪਾਇਆ। ਜੀਵਨ ਨਗਰ ਇਲਾਕੇ 'ਚ ਭਾਰੀ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ।