ਸੁਖਜਿੰਦਰ ਸਿੰਘ ਰੰਧਾਵਾ ਨੂੰ ਸਦਮਾ, ਭਰਜਾਈ ਦਾ ਦਿਹਾਂਤ, ਅੰਤਿਮ ਸਸਕਾਰ ਅੱਜ
ਗੁਰਦਾਸਪੁਰ, 12 ਅਗਸਤ, 2024: ਗੁਰਦਾਸਪੁਰ ਤੋਂ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਨੂੰ ਉਸ ਵੇਲੇ ਡੂੰਘਾ ਸਦਮਾ ਲੱਗਾ ਜਦੋਂ ਉਹਨਾਂ ਦੇ ਭਰਾ ਇੰਦਰਜੀਤ ਸਿੰਘ ਰੰਧਾਵਾ ਦੀ ਧਰਮ ਪਤਨੀ ਦਾ ਦਿਹਾਂਤ ਹੋ ਗਿਆ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਸਨ।
ਉਹਨਾਂ ਦਾ ਅੰਤਿਮ ਸਸਕਾਰ ਅੱਜ 12 ਅਗਸਤ ਨੂੰ ਦੁਪਹਿਰ 3.00 ਵਜੇ ਪਿੰਡ ਧਾਰੋਵਾਲੀ ਵਿਖੇ ਕੀਤਾ ਜਾਵੇਗਾ।