ਸ਼ੰਭੂ ਬਾਰਡਰ ਖੋਲ੍ਹਣ ਦੇ ਮਾਮਲੇ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਚੰਡੀਗੜ੍ਹ : ਹਰਿਆਣਾ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਦੀ ਸਰਹੱਦ 'ਤੇ ਸਥਿਤ ਸ਼ੰਭੂ ਸਰਹੱਦ ਨੂੰ ਖੋਲ੍ਹਣ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ (ਐਸਸੀ) ਵਿੱਚ ਚੁਣੌਤੀ ਦਿੱਤੀ ਹੈ। ਸਰਕਾਰ ਦੀ ਪਟੀਸ਼ਨ 'ਤੇ ਅੱਜ ਸੋਮਵਾਰ ਨੂੰ ਸੁਪਰੀਮ ਕੋਰਟ 'ਚ ਸੁਣਵਾਈ ਹੋਵੇਗੀ।
ਇਸ ਦੌਰਾਨ ਪੰਜਾਬ ਅਤੇ ਹਰਿਆਣਾ ਦੋਵਾਂ ਸਰਕਾਰਾਂ ਵੱਲੋਂ ਸੁਤੰਤਰ ਕਮੇਟੀ ਬਣਾਉਣ ਲਈ ਉੱਘੇ ਵਿਅਕਤੀਆਂ ਦੇ ਨਾਂ ਅਦਾਲਤ ਵਿੱਚ ਰੱਖੇ ਜਾਣਗੇ। ਜੋ ਕਿ ਸਰਹੱਦਾਂ ਨੂੰ ਖੋਲ੍ਹਣ ਲਈ ਕਿਸਾਨਾਂ ਅਤੇ ਸਰਕਾਰ ਵਿਚਕਾਰ ਪੁਲ ਦਾ ਕੰਮ ਕਰੇਗਾ।