Kolkata rape-murder: ਚੰਡੀਗੜ੍ਹ ਸਮੇਤ ਦੇਸ਼ ਭਰ 'ਚ ਡਾਕਟਰਾਂ ਵੱਲੋਂ ਹੜਤਾਲ
ਲੇਡੀ ਡਾਕਟਰ ਨਾਲ ਬਲਾਤਕਾਰ ਤੋਂ ਬਾਅਦ ਕਤਲ ਦਾ ਮਾਮਲਾ
ਚੰਡੀਗੜ੍ਹ, 12 ਅਗਸਤ 2024- ਪੱਛਮੀ ਬੰਗਾਲ ਦੇ ਕੋਲਕਾਤਾ ਵਿੱਚ ਇੱਕ ਸਿਖਿਆਰਥੀ ਡਾਕਟਰ ਦੀ ਹੱਤਿਆ ਦੇ ਵਿਰੋਧ ਵਿੱਚ ਅੱਜ ਰੈਜ਼ੀਡੈਂਟ ਡਾਕਟਰਾਂ ਦੀ ਦੇਸ਼ ਵਿਆਪੀ ਹੜਤਾਲ ਹੈ। ਰੈਜ਼ੀਡੈਂਟ ਡਾਕਟਰਾਂ ਦੀ ਦੇਸ਼ ਵਿਆਪੀ ਜਥੇਬੰਦੀ ਫੈਡਰੇਸ਼ਨ ਆਫ ਆਲ ਇੰਡੀਆ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ (ਫੋਰਡਾ) ਨੇ ਦੇਸ਼ ਦੇ ਸਾਰੇ ਸਰਕਾਰੀ ਹਸਪਤਾਲਾਂ ਦੇ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ (ਆਰਡੀਏ) ਵੱਲੋਂ ਬੀਤੇ ਕੱਲ੍ਹ ਹੜਤਾਲ ਦਾ ਐਲਾਨ ਕੀਤਾ ਸੀ।
ਪੀਜੀਆਈ ਚੰਡੀਗੜ੍ਹ ਸਮੇਤ ਦੇਸ਼ ਭਰ ਦੇ ਡਾਕਟਰ ਹਸਪਤਾਲ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਹਨ। ਇਸ ਦੇ ਨਾਲ ਹੀ ਡਾਕਟਰ ਬੈਨਰ ਅਤੇ ਪੋਸਟਰ ਲੈ ਕੇ ਸੜਕਾਂ 'ਤੇ ਉਤਰ ਆਏ ਹਨ। ਹੜਤਾਲ ਦਾ ਸਭ ਤੋਂ ਵੱਧ ਅਸਰ ਪੱਛਮੀ ਬੰਗਾਲ 'ਤੇ ਪਿਆ ਹੈ। ਪਿਛਲੇ ਤਿੰਨ ਦਿਨਾਂ ਤੋਂ ਸੂਬੇ ਵਿੱਚ ਡਾਕਟਰ ਐਮਰਜੈਂਸੀ ਡਿਊਟੀ ਕਰ ਰਹੇ ਸਨ ਪਰ ਅੱਜ ਉਨ੍ਹਾਂ ਨੇ ਇਹ ਕੰਮ ਵੀ ਬੰਦ ਕਰ ਦਿੱਤਾ ਹੈ।
ਤੁਹਾਨੂੰ ਦੱਸ ਦੇਈਏ ਕਿ ਪੀਜੀਆਈ ਚੰਡੀਗੜ੍ਹ ਸਮੇਤ ਦੇਸ਼ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਓਪੀਡੀ, ਸਰਜਰੀ ਅਤੇ ਲੈਬ ਦਾ ਕੰਮ ਰੈਜ਼ੀਡੈਂਟ ਡਾਕਟਰ ਹੀ ਦੇਖਦੇ ਹਨ। ਅਜਿਹੇ 'ਚ ਰੈਜ਼ੀਡੈਂਟ ਡਾਕਟਰਾਂ ਦੀ ਹੜਤਾਲ ਕਾਰਨ ਸਿਹਤ ਸੇਵਾਵਾਂ ਪ੍ਰਭਾਵਿਤ ਹੋ ਰਹੀਆਂ ਹਨ। ਇੱਕ ਦਿਨ ਪਹਿਲਾਂ ਦੇਸ਼ ਦੀ ਰਾਜਧਾਨੀ ਵਿੱਚ ਏਮਜ਼ ਹਸਪਤਾਲ ਦੇ ਰੈਜ਼ੀਡੈਂਟ ਡਾਕਟਰਾਂ ਨੇ ਵਿਰੋਧ ਵਿੱਚ ਮੋਮਬੱਤੀ ਮਾਰਚ ਕੱਢਿਆ ਸੀ। ਇਸ ਦੌਰਾਨ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਪੀੜਤ ਪਰਿਵਾਰ ਨਾਲ ਮੁਲਾਕਾਤ ਕੀਤੀ।
ਦਿੱਲੀ ਏਮਜ਼ ਦੇ ਡਾਕਟਰਾਂ ਨੇ ਰੱਖੀਆਂ ਇਹ 6 ਮੰਗਾਂ
1. ਬਿਨਾਂ ਕਿਸੇ ਦੇਰੀ ਤੋਂ ਕੇਸ ਤੁਰੰਤ ਸੀਬੀਆਈ ਨੂੰ ਸੌਂਪਿਆ ਜਾਵੇ।
2. ਪ੍ਰਿੰਸੀਪਲ ਦੇ ਨਾਲ-ਨਾਲ ਐਮ.ਐਸ ਅਤੇ ਹਸਪਤਾਲ ਸੁਰੱਖਿਆ ਇੰਚਾਰਜਦਾ ਤੁਰੰਤ ਅਸਤੀਫਾ ਲਿਆ ਜਾਵੇ।
3. ਕੇਂਦਰ ਸਰਕਾਰ ਤੋਂ ਲਿਖਤੀ ਭਰੋਸਾ ਦਿਵਾਓ ਕਿ ਡਾਕਟਰਾਂ ਲਈ ਕੇਂਦਰੀ ਸੁਰੱਖਿਆ ਐਕਟ ਲਾਗੂ ਕੀਤਾ ਜਾਵੇਗਾ।
4. ਮੈਡੀਕਲ ਕਾਲਜ ਦੀ ਇਮਾਰਤ ਜਾਂ ਲਾਇਬ੍ਰੇਰੀ ਦਾ ਨਾਂ ਮ੍ਰਿਤਕ ਡਾਕਟਰ ਦੇ ਨਾਂ 'ਤੇ ਰੱਖਿਆ ਜਾਣਾ ਚਾਹੀਦਾ ਹੈ।
5. ਡਾਕਟਰ ਦੇ ਪਰਿਵਾਰ ਨੂੰ ਢੁੱਕਵਾਂ ਮੁਆਵਜ਼ਾ ਦਿੱਤਾ ਜਾਵੇ।
6. ਪੁਲਿਸ ਨੂੰ ਸਰੀਰਕ ਹਮਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।
ਯੂਪੀ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਦੇ ਪ੍ਰਧਾਨ ਨੇ ਕਿਹਾ ਕਿ ਸਾਰੇ ਰੈਜ਼ੀਡੈਂਟ ਡਾਕਟਰ ਜ਼ਰੂਰੀ ਅਤੇ ਗੈਰ-ਜ਼ਰੂਰੀ ਸਾਰੀਆਂ ਸੇਵਾਵਾਂ ਪ੍ਰਦਾਨ ਕਰ ਰਹੇ ਹਨ। ਹੜਤਾਲ ਦੌਰਾਨ ਡਾਕਟਰ ਸੁਯਸ਼ ਨੇ ਹੱਥਾਂ ਵਿੱਚ ਅਸੀਂ ਇਨਸਾਫ਼ ਚਾਹੁੰਦੇ ਦਾ ਪੋਸਟਰ ਫੜ ਕੇ ਕਿਹਾ ਕਿ ਡਾਕਟਰਾਂ 'ਤੇ ਹੋ ਰਹੇ ਅੱਤਿਆਚਾਰ ਬੰਦ ਹੋਣੇ ਚਾਹੀਦੇ ਹਨ। ਉਨ੍ਹਾਂ ਦੱਸਿਆ ਕਿ ਭਲਕੇ ਤੋਂ ਉਹ ਜ਼ਰੂਰੀ ਮੈਡੀਕਲ ਸੇਵਾਵਾਂ ਨੂੰ ਛੱਡ ਕੇ ਮੁਕੰਮਲ ਹੜਤਾਲ 'ਤੇ ਰਹਿਣਗੇ। ਕਿਉਂਕਿ ਕੋਲਕਾਤਾ ਵਿੱਚ ਇੱਕ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਦੀ ਘਟਨਾ ਤੋਂ ਬਾਅਦ ਦੇਸ਼ ਭਰ ਦੇ ਰੈਜ਼ੀਡੈਂਟ ਡਾਕਟਰਾਂ ਵਿੱਚ ਭਾਰੀ ਗੁੱਸਾ ਹੈ।