← ਪਿਛੇ ਪਰਤੋ
ਰੈਜ਼ੀਡੈਂਟ ਡਾਕਟਰਾਂ ਦੇ ਇਕ ਥੜੇ ਦੀ ਹੜਤਾਲ ਖਤਮ, ਜੇਪੀ ਨੱਡਾ ਨਾਲ ਮੁਲਾਕਾਤ ਤੋਂ ਬਾਅਦ ਐਲਾਨ ਨਵੀਂ ਦਿੱਲੀ: ਕੋਲਕਾਤਾ 'ਚ ਮਹਿਲਾ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਤੋਂ ਨਾਰਾਜ਼ ਡਾਕਟਰਾਂ ਦੀ ਹੜਤਾਲ ਹੁਣ ਖਤਮ ਹੁੰਦੀ ਨਜ਼ਰ ਆ ਰਹੀ ਹੈ। ਡਾਕਟਰਾਂ ਦੀ ਇਕ ਮਹੱਤਵਪੂਰਨ ਸੰਸਥਾ 'ਫੈਡਰੇਸ਼ਨ ਆਫ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ' (ਫੋਰਡਾ) ਨੇ ਸਿਹਤ ਮੰਤਰੀ ਜੇਪੀ ਨੱਡਾ ਨਾਲ ਮੀਟਿੰਗ ਤੋਂ ਬਾਅਦ ਹੜਤਾਲ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਹਾਲਾਂਕਿ ਏਮਜ਼ ਦੇ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ ਨੇ ਹੜਤਾਲ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ। ਏਮਜ਼ ਦੇ ਰੈਜ਼ੀਡੈਂਟ ਡਾਕਟਰਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਕੇਂਦਰੀ ਸੁਰੱਖਿਆ ਕਾਨੂੰਨ ਦੀ ਮੰਗ 'ਤੇ ਠੋਸ ਭਰੋਸਾ ਨਹੀਂ ਮਿਲਦਾ ਉਦੋਂ ਤੱਕ ਹੜਤਾਲ ਜਾਰੀ ਰਹੇਗੀ। ਫੈਡਰੇਸ਼ਨ ਆਫ ਆਲ ਇੰਡੀਆ ਮੈਡੀਕਲ ਐਸੋਸੀਏਸ਼ਨ (ਫੇਮਾ) ਨੇ ਵੀ ਹੜਤਾਲ ਜਾਰੀ ਰੱਖਣ ਦਾ ਫੈਸਲਾ ਕੀਤਾ ਹੈ।
Total Responses : 25382