← ਪਿਛੇ ਪਰਤੋ
ਪੰਜਾਬ ਕੈਬਨਿਟ ਦੀ ਮੀਟਿੰਗ ਅੱਜ 14 ਅਗਸਤ ਨੂੰ ਚੰਡੀਗੜ੍ਹ, 14 ਅਗਸਤ, 2024: ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਮੁੱਖ ਮੰਤਰੀ ਰਿਹਾਇਸ਼ ’ਤੇ ਹੋਵੇਗੀ। ਇਸ ਵਿਚ ਪੰਚਾਇਤੀ ਚੋਣਾਂ ਨੂੰ ਲੈ ਕੇ ਅਤੇ ਹੋਰ ਅਹਿਮ ਮਾਮਲਿਆਂ ’ਤੇ ਫੈਸਲੇ ਲੈ ਸਕਦੀ ਹੈ। ਇਸਦੇ ਨਾਲ ਹੀ ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੀਆਂ ਤਾਰੀਕਾਂ ਵੀ ਤੈਅ ਹੋ ਸਕਦੀਆਂ ਹਨ। ਦੱਸਿਆ ਜਾ ਰਿਹਾ ਹੈ ਕਿ 20 ਤੋਂ ਜ਼ਿਆਦਾ ਏਜੰਡੇ ਕੈਬਨਿਟ ਮੀਟਿੰਗ ਵਿਚ ਵਿਚਾਰੇ ਜਾ ਸਕਦੇ ਹਨ। 5 ਮਹੀਨਿਆਂ ਬਾਅਦ ਇਹ ਕੈਬਨਿਟ ਮੀਟਿੰਗ ਹੋਣ ਜਾ ਰਹੀ ਹੈ।
Total Responses : 25382