ਅੱਜ ਆਜ਼ਾਦੀ ਦੀ 78ਵੀਂ ਵਰ੍ਹੇਗੰਢ, PM ਮੋਦੀ 11ਵੀਂ ਵਾਰ ਲਾਲ ਕਿਲੇ 'ਤੇ ਲਹਿਰਾਉਣਗੇ ਤਿਰੰਗਾ
ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀਰਵਾਰ ਨੂੰ 78ਵੇਂ ਸੁਤੰਤਰਤਾ ਦਿਵਸ ਦੇ ਮੌਕੇ 'ਤੇ ਲਾਲ ਕਿਲੇ ਤੋਂ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਰਾਸ਼ਟਰ ਨੂੰ ਆਪਣਾ 11ਵਾਂ ਲਗਾਤਾਰ ਭਾਸ਼ਣ ਦੇਣਗੇ। ਇਸ ਸਾਲ ਦੇ ਜਸ਼ਨ ਦੀ ਥੀਮ, ' ਵਿਕਸ਼ਿਤ ਭਾਰਤ @ 2047 ' ਦਾ ਉਦੇਸ਼ 2047 ਤੱਕ ਦੇਸ਼ ਨੂੰ ਵਿਕਸਤ ਰਾਸ਼ਟਰ ਬਣਨ ਵੱਲ ਅੱਗੇ ਵਧਾਉਣਾ ਹੈ।
ਮੰਨਿਆ ਜਾ ਰਿਹਾ ਹੈ ਕਿ PM Modi ਆਪਣੇ ਸੰਬੋਧਨ 'ਚ ਬੰਗਲਾਦੇਸ਼ 'ਚ ਸੰਕਟ ਦੀ ਸਥਿਤੀ, ਖਾਸ ਤੌਰ 'ਤੇ ਘੱਟ ਗਿਣਤੀ ਹਿੰਦੂਆਂ ਨੂੰ ਨਿਸ਼ਾਨਾ ਬਣਾਏ ਜਾਣ ਦਾ ਜ਼ਿਕਰ ਵੀ ਕਰ ਸਕਦੇ ਹਨ। ਅਜਿਹਾ ਇਸ ਲਈ ਹੋ ਸਕਦਾ ਹੈ ਕਿਉਂਕਿ ਕਈ ਹਿੰਦੂ ਸੰਗਠਨਾਂ ਨੇ ਇਸ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਉਠਾਇਆ ਹੈ ਅਤੇ ਬੰਗਲਾਦੇਸ਼ ਵਿਚ ਘੱਟ ਗਿਣਤੀਆਂ ਵਿਰੁੱਧ ਹਿੰਸਾ ਦੀਆਂ ਘਟਨਾਵਾਂ ਦੇ ਵਿਰੋਧ ਵਿਚ ਸੜਕਾਂ 'ਤੇ ਉਤਰ ਆਏ ਹਨ।