ਪੰਜਾਬ ਤੇ ਚੰਡੀਗੜ੍ਹ 'ਚ ਅੱਜ ਮੀਂਹ ਦੀ ਚੇਤਾਵਨੀ ਜਾਰੀ
ਚੰਡੀਗੜ੍ਹ : ਪੰਜਾਬ ਤੇ ਚੰਡੀਗੜ੍ਹ 'ਚ ਅੱਜ ਕੁਝ ਥਾਵਾਂ 'ਤੇ ਭਾਰੀ ਮੀਂਹ ਪਵੇਗਾ। ਇਸ ਸਬੰਧੀ ਮੌਸਮ ਵਿਭਾਗ ਵੱਲੋਂ ਚੇਤਾਵਨੀ ਜਾਰੀ ਕੀਤੀ ਗਈ ਹੈ। ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ। ਹਾਲਾਂਕਿ ਕਿਸੇ ਇੱਕ ਜ਼ਿਲ੍ਹੇ ਵਿੱਚ ਕੋਈ ਅਲਰਟ ਨਹੀਂ ਹੈ।
ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਤਹਿਸੀਲ ਪੱਧਰ 'ਤੇ ਸਵੇਰੇ 8 ਵਜੇ ਤੱਕ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਰਾਜਪੁਰਾ, ਡੇਰਾਬੱਸੀ, ਮੁਹਾਲੀ, ਖਰੜ, ਮੁਕੇਰੀਆਂ, ਗੁਰਦਾਸਪੁਰ, ਪਠਾਨਕੋਟ, ਧਾਰ ਕਲਾਂ ਵਿੱਚ ਹਲਕੀ ਬਾਰਿਸ਼ ਦੀ ਚੇਤਾਵਨੀ ਦਿੱਤੀ ਗਈ ਹੈ।