ਵੱਡੀ ਖ਼ਬਰ: ਅੰਮ੍ਰਿਤਸਰ 'ਚ ਰੈਜੀਡੈਂਟ ਡਾਕਟਰ ਨਾਲ ਛੇੜਛਾੜ
ਅੰਮ੍ਰਿਤਸਰ, 4 ਸਤੰਬਰ 2024- ਅੰਮ੍ਰਿਤਸਰ ਦੇ ਵਿੱਚ ਰੈਜੀਡੈਂਟ ਡਾਕਟਰ ਦੇ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਵਲੋਂ ਦਰਜ ਕੀਤੇ ਗਏ ਕੇਸ ਮੁਤਾਬਿਕ, ਰੈਜੀਡੈਂਟ ਡਾਕਟਰ ਕਾਲਜ ਦੇ ਹੋਸਟਲ ਵੱਲ ਆਪਣੀ ਐਕਟਿਵਾ ਤੇ ਸਵਾਰ ਹੋ ਕੇ ਜਾ ਰਹੀ ਸੀ ਤਾਂ, ਇਸੇ ਦੌਰਾਨ ਮੋਟਰਸਾਈਕਲ ਸਵਾਰ ਅਣਪਛਾਤਿਆਂ ਵਲੋਂ ਉਸ ਦਾ ਪਿੱਛਾ ਕਰਕੇ, ਛੇੜਛਾੜ ਕੀਤੀ ਗਈ। ਦੂਜੇ ਪਾਸੇ, ਰੈਜੀਡੈਂਟ ਡਾਕਟਰਾਂ ਵਲੋਂ ਇਸ ਸਬੰਧੀ ਮੈਡੀਕਲ ਕਾਲਜ ਦੇ ਡਾਇਰੈਕਟਰ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਪੁਲਿਸ ਨੂੰ ਦਰਖ਼ਾਸਤ ਦਿੱਤੀ ਗਈ ਅਤੇ ਪੁਲਿਸ ਨੇ ਮਾਮਲਾ ਦਰਜ ਕਰਕੇ, ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ, ਉਨ੍ਹਾਂ ਵੱਲੋਂ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ ਅਤੇ ਮੋਟਰਸਾਈਕਲ ਦਾ ਨੰਬਰ ਟਰੇਸ ਕਰਨ ਦੀ ਕੋਸਿਸ਼ ਕੀਤੀ ਜਾ ਰਹੀ ਹੈ।