ਪੰਚਾਇਤੀ ਚੋਣਾਂ ਨੂੰ ਲੈ ਕੇ CM ਮਾਨ ਬਿਆਨ, ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ ਮਿਲਣਗੇ 5 ਲੱਖ
ਚੰਡੀਗੜ੍ਹ, 4 ਸਤੰਬਰ 2024- ਪੰਜਾਬ ਵਿਧਾਨ ਸਭਾ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਪੰਚਾਇਤੀ ਚੋਣਾਂ ਨੂੰ ਲੈ ਕੇ ਅਹਿਮ ਬਿਆਨ ਦਿੱਤਾ ਹੈ। ਮਾਨ ਨੇ ਕਿਹਾ ਕਿ, ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਨੂੰ 5 ਲੱਖ ਰੁਪਏ ਦਿੱਤੇ ਜਾਣਗੇ। ਇਸ ਦੇ ਨਾਲ ਹੀ ਸੀਐੱਮ ਨੇ ਕਿਹਾ ਕਿ, ਪੰਚਾਇਤੀ ਰਾਜ ਸੋਧ ਬਿੱਲ ਵੀ ਲਿਆ ਰਹੇ ਹਾਂ। ਮਾਨ ਨੇ ਇਹ ਵੀ ਕਿਹਾ ਕਿ, ਜਲਦੀ ਪੰਚਾਇਤੀ ਚੋਣਾਂ ਕਰਾਈਆਂ ਜਾਣਗੀਆਂ।