ਵਿਦਿਆਰਥੀ ਪ੍ਰੀਸ਼ਦ ਚੋਣਾਂ ਵਿੱਚ ਜਤਨ ਗਿੱਲ ਅਤੇ ਨੈਨਸੀ ਸੋਮਾਨੀ ਕਾਲਜ ਦੇ ਪ੍ਰਧਾਨ ਚੁਣੇ
ਚੰਡੀਗੜ੍ਹ : ਅੱਜ ਪੰਜਾਬ ਯੂਨੀਵਰਸਟੀ ਵਿਚ ਵਿਦਿਆਰਥੀ ਚੋਣਾਂ ਦੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਵਿਦਿਆਰਥੀ ਪ੍ਰੀਸ਼ਦ ਦੀਆਂ ਚੋਣਾਂ ਵਿੱਚ, SDCU ਨੇ ਗੋਸਵਾਮੀ ਗਣੇਸ਼ ਦੱਤਾ ਸਨਾਤਨ ਧਰਮ (GGDSD) ਕਾਲਜ ਸੈਕਟਰ 32 ਚੰਡੀਗੜ੍ਹ ਦੇ ਵਿਦਿਆਰਥੀ ਪ੍ਰੀਸ਼ਦ ਦੇ ਸਾਰੇ ਚਾਰ ਅਹੁਦਿਆਂ 'ਤੇ ਜਿੱਤ ਪ੍ਰਾਪਤ ਕੀਤੀ। ਜਤਨ ਗਿੱਲ ਕਾਲਜ ਦੇ ਪ੍ਰਧਾਨ ਚੁਣੇ ਗਏ।
ਨੈਨਸੀ ਸੋਮਾਨੀ ਨੂੰ ਐਮਸੀਐਮ ਡੀਏਵੀ ਕਾਲਜ ਫਾਰ ਵੂਮੈਨ, ਸੈਕਟਰ 36 ਦਾ ਪ੍ਰਧਾਨ ਚੁਣਿਆ ਗਿਆ ਹੈ। ਪ੍ਰਾਚਲ ਨੂੰ ਮੀਤ ਪ੍ਰਧਾਨ, ਅੰਮ੍ਰਿਤਾ ਕੌਰ ਸੰਧੂ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਸੰਭਾਲਣਗੇ ਅਤੇ ਆਸ਼ਰੀਆ ਅਜ਼ਤਾ ਨੂੰ ਸੰਯੁਕਤ ਸਕੱਤਰ ਚੁਣਿਆ ਗਿਆ ਹੈ।