ਪੰਜਾਬ ’ਚ ਮਹਿੰਗੀ ਹੋਈ ਬਿਜਲੀ, ਮਾਨ ਸਰਕਾਰ ਨੇ ਖਤਮ ਕੀਤੀ ਬਿਜਲੀ ਸਬਸਿਡੀ, ਪੜ੍ਹੋ ਵੇਰਵਾ
ਚੰਡੀਗੜ੍ਹ, 5 ਸਤੰਬਰ, 2024: ਪੰਜਾਬ ਵਿਚ ਘਰੇਲੂ ਬਿਜਲੀ ਖਪਤਕਾਰਾਂ ਨੂੰ ਵੱਡਾ ਝਟਕਾ ਦਿੰਦਿਆਂ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ 7 ਕਿਲੋਵਾਟ ਤੱਕ ਲੋਡ ਵਾਲੇ ਬਿਜਲੀ ਖਪਤਕਾਰਾਂ ਨੂੰ ਮਿਲਦੀ 3 ਰੁਪਏ ਪ੍ਰਤੀ ਯੂਨਿਟ ਦੀ ਸਬਸਿਡੀ ਖਤਮ ਕਰਨ ਦਾ ਫੈਸਲਾ ਲਿਆ ਹੈ। ਇਹ ਫੈਸਲਾ ਅੱਜ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿਚ ਲਿਆ ਗਿਆ ਜਿਸਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ।
ਦੱਸਣਯੋਗ ਹੈ ਕਿ ਚਰਨਜੀਤ ਚੰਨੀ ਦੇ ਪੰਜਾਬ ਦੇ ਮੁੱਖ ਮੰਤਰੀ ਹੁੰਦਿਆਂ ਇਹ 3 ਰੁਪਏ ਪ੍ਰਤੀ ਯੂਨਿਟ ਦੀ ਬਿਜਲੀ ਸਬਸਿਡੀ ਸ਼ੁਰੂ ਕੀਤੀ ਗਈ ਸੀ ਜਿਸਦਾ ਘਰੇਲੂ ਬਿਜਲੀ ਖਪਤਕਾਰਾਂ ਨੂੰ ਚੋਖਾ ਲਾਭ ਹੋਇਆ ਸੀ।