ਵਿਆਹ ਪੁਰਬ ਸਮਾਗਮ: ਬਟਾਲਾ ਸ਼ਹਿਰ ਵਿਖੇ ਸਾਫ ਸਫਾਈ ਤੇ ਫੋਗਿੰਗ ਮੁਹਿੰਮ ਜਾਰੀ
ਰੋਹਿਤ ਗੁਪਤਾ
ਬਟਾਲਾ, 5 ਸਤੰਬਰ 2024 - ਡਾ. ਸ਼ਾਇਰੀ ਭੰਡਾਰੀ, ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਨੇ ਦੱਸਿਆ ਕਿ ਵਿਆਹ ਪੁਰਬ ਸਮਾਗਮ ਦੇ ਸਬੰਧ ਵਿੱਚ ਵੱਖ-ਵੱਖ ਵਿਭਾਗਾਂ ਵਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਤਾਂ ਜੋ ਸੰਗਤਾ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।
ਉਨਾਂ ਅੱਗੇ ਦੱਸਿਆ ਕਿ ਕਾਰਪੋਰੇਸ਼ਨ ਦੀਆਂ ਟੀਮਾਂ ਵਲੋਂ ਅੱਜ ਜਲੰਧਰ ਰੋਡ ਨੇੜੇ ਵੰਡਰ ਹੋਟਲ, ਗੁਰਦਾਸਪੁਰ ਰੋਡ ਅਤੇ ਕਾਹਨੂੰਵਾਨ ਚੌਂਕ ਨੇੜੇ ਸਾਫ-ਸਫਾਈ ਕਰਵਾਈ ਗਈ ਅਤੇ ਫੋਗਿੰਗ ਵੀ ਕਰਵਾਈ ਗਈ। ਉਨਾਂ ਦੱਸਿਆ ਕਿ ਟੀਮਾਂ ਵਲੋਂ ਲਗਾਤਾਰ ਸਫਾਈ ਅਭਿਆਨ ਚਲਾਇਆ ਜਾ ਰਿਹਾ ਹੈ ਅਤੇ ਵੱਖ-ਵੱਖ ਟੀਮਾਂ ਵਲੋਂ ਸ਼ਹਿਰ ਦੀਆਂ ਸੜਕਾਂ ਤੇ ਬਜ਼ਾਰਾਂ ਆਦਿ ਵਿੱਚ ਕੰਮ ਕੀਤਾ ਜਾ ਰਿਹਾ ਹੈ।
ਉਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਸ਼ਾਸਨ ਨਾਲ ਸਹਿਯੋਗ ਕਰਨ। ਕੂੜਾ ਖੁੱਲ੍ਹੇ ਵਿੱਚ ਨਾ ਸੁੱਟਣ। ਦੁਕਾਨਦਾਰਾਂ, ਹੋਟਲ ਸਮੇਤ ਵੱਖ-ਵੱਖ ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਅੱਗੇ ਆਉਣ ਤਾਂ ਜੋ ਸਮੂਹਿਕ ਸਹਿਯੋਗ ਨਾਲ ਵਿਆਹ ਪੁਰਬ ਸਮਾਗਮ ਸਫਲਤਾਪੂਰਵਕ ਨੇਪਰੇ ਚਾੜੇ ਜਾ ਸਕਣ।