← ਪਿਛੇ ਪਰਤੋ
ਸਾਬਕਾ ਕੈਬਨਟ ਮੰਤਰੀ ਸੁੱਚਾ ਸਿੰਘ ਲੰਗਾਹ ਅਤੇ ਸਾਬਕਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅਕਾਲ ਤਖਤ ਸਾਹਿਬ ਤੇ ਦਿੱਤਾ ਆਪਣਾ ਸਪਸ਼ਟੀਕਰਨ ਜਿਹੜਾ ਵਿਅਕਤੀ ਗੁਰੂ ਘਰ ਨਾਲ ਲਵੇਗਾ ਟੱਕਰ ਉਹ ਹੋਵੇਗਾ ਸਾਡਾ ਸਭ ਤੋਂ ਵੱਡਾ ਦੁਸ਼ਮਣ - ਸੁੱਚਾ ਸਿੰਘ ਲੰਗਾਹ ਗੁਰਪ੍ਰੀਤ ਸਿੰਘ ਅੰਮ੍ਰਿਤਸਰ, 6 ਸਤੰਬਰ, 2024: 2007 ਤੋਂ 2017 ਤੱਕ ਦੀ ਪੰਜਾਬ ਦੀ ਅਕਾਲੀ ਸਰਕਾਰ ਦੇ ਤਤਕਾਲੀ ਮੰਤਰੀਆਂ ਨੂੰ ਸ੍ਰੀ ਅਕਾਲ ਤਖਤ ਸਾਹਿਬ ’ਤੇ ਜਥੇਦਾਰ ਤੇ ਪੰਜ ਸਿੰਘ ਸਾਹਿਬਾਨਾਂ ਵੱਲੋਂ ਤਲਬ ਕੀਤਾ ਗਿਆ ਸੀ ਜਿਸ ਦੇ ਚਲਦੇ ਹੁਣ ਸਾਰੇ ਤਤਕਾਲੀ ਮੰਤਰੀ ਆਪੋ ਆਪਣਾ ਸਪਸ਼ਟੀਕਰਨ ਰੱਖ ਰਹੇ ਹਨ। ਅੱਜ ਸਾਬਕਾ ਕੈਬਨਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਸਾਬਕਾ ਕੈਬਨਟ ਮੰਤਰੀ ਸੁੱਚਾ ਸਿੰਘ ਲੰਗਾਹ ਸ੍ਰੀ ਅਕਾਲ ਤਖਤ ਸਾਹਿਬ ’ਤੇ ਪਹੁੰਚੇ ਅਤੇ ਉਹਨਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਆਪਣਾ ਸਪਸ਼ਟੀਕਰਨ ਰੱਖਿਆ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦਾ ਫੈਸਲਾ ਸਾਨੂੰ ਸਭ ਨੂੰ ਸਿਰ ਮੱਥੇ ਹੈ ਅਤੇ ਅਸੀਂ ਆਪਣਾ ਸਪਸ਼ਟੀਕਰਨ ਦੇਣ ਇਥੇ ਪਹੁੰਚੇ ਹਾਂ। ਹੁਣ ਰਾਮ ਰਹੀਮ ਦੇ ਮੁੱਦੇ ਦੇ ਉੱਤੇ ਬੋਲਦੇ ਹੋਏ ਕਿਹਾ ਕਿ ਉਹ ਖੁਦ ਜ਼ਿਲ੍ਾ ਗੁਰਦਾਸਪੁਰ ਤੋਂ ਹਨ ਤੇ ਜ਼ਿਲ੍ਹਾ ਗੁਰਦਾਸਪੁਰ ਦੇ ਵਿੱਚ ਕੋਈ ਰਾਮ ਰਹੀਮ ਦਾ ਡੇਰਾ ਮੌਜੂਦ ਨਹੀਂ ਹੈ। ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਜੋ ਵੀ ਵਿਅਕਤੀ ਗੁਰੂ ਘਰ ਨਾਲ ਟੱਕਰ ਲਵੇਗਾ, ਉਹ ਵਿਅਕਤੀ ਸਾਡਾ ਸਭ ਤੋਂ ਵੱਡਾ ਦੁਸ਼ਮਣ ਹੋਵੇਗਾ ।
Total Responses : 50