← ਪਿਛੇ ਪਰਤੋ
Breaking : ਵਿਨੇਸ਼ ਫੋਗਾਟ ਤੇ ਬਜਰੰਗ ਪੂਨੀਆ ਕਾਂਗਰਸ 'ਚ ਸ਼ਾਮਲ
ਨਵੀਂ ਦਿੱਲੀ : ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਸ਼ੁੱਕਰਵਾਰ ਨੂੰ ਕਾਂਗਰਸ 'ਚ ਸ਼ਾਮਲ ਹੋ ਗਏ। ਕਾਂਗਰਸ 'ਚ ਸ਼ਾਮਲ ਹੋਣ ਤੋਂ ਪਹਿਲਾਂ ਦੋਵੇਂ ਪਹਿਲਵਾਨ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ ਦੀ ਰਿਹਾਇਸ਼ 'ਤੇ ਵੀ ਪਹੁੰਚੇ। ਮੁਲਾਕਾਤ ਤੋਂ ਬਾਅਦ ਖੜਗੇ ਨੇ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ਕਿ ਸਾਨੂੰ ਤੁਹਾਡੇ ਦੋਵਾਂ 'ਤੇ ਮਾਣ ਹੈ। ਸੂਤਰਾਂ ਦੀ ਮੰਨੀਏ ਤਾਂ ਵਿਨੇਸ਼ ਫੋਗਾਟ ਕਾਂਗਰਸ ਦੀ ਟਿਕਟ 'ਤੇ ਹਰਿਆਣਾ ਵਿਧਾਨ ਸਭਾ ਚੋਣ ਲੜਨਗੇ। ਇਸ ਦੇ ਨਾਲ ਹੀ ਬਜਰੰਗ ਪੂਨੀਆ ਵਿਧਾਨ ਸਭਾ ਚੋਣ ਨਹੀਂ ਲੜਨਗੇ ਅਤੇ ਉਨ੍ਹਾਂ ਨੂੰ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਹਰਿਆਣਾ ਕਾਂਗਰਸ ਦੀ ਪ੍ਰਚਾਰ ਕਮੇਟੀ ਦਾ ਸਹਿ-ਚੇਅਰਮੈਨ ਨਿਯੁਕਤ ਕੀਤਾ ਜਾ ਸਕਦਾ ਹੈ।
Total Responses : 50