ਮਰਹੂਮ ਸੁਰਜੀਤ ਸਿੰਘ ਕੋਹਲੀ ਨੂੰ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਅਰਪਿਤ (ਵੀਡੀਓ ਵੀ ਦੇਖੋ)
-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੁਪਤਨੀ ਡਾ. ਗੁਰਪ੍ਰੀਤ ਕੌਰ ਨੇ ਕੀਤਾ ਧੰਨਵਾਦ, ਕਿਹਾ ਕੋਹਲੀ ਪਰਿਵਾਰ ਮੁੱਖ ਮੰਤਰੀ ਮਾਨ ਦਾ ਆਪਣਾ ਪਰਿਵਾਰ
- ਕੋਹਲੀ ਪਰਿਵਾਰ ਨੇ ਲੋਕਾਂ ਦਾ ਜਿੱਥੇ ਪਿਆਰ ਕਮਾਇਆ ਹੈ ਉਥੇ ਹੀ ਪਟਿਆਲਾ ਦੇ ਲੋਕਾਂ ਦਾ ਵਿਸ਼ਵਾਸ਼ ਵੀ ਜਿੱਤਿਆ-ਸਪੀਕਰ ਸੰਧਵਾਂ
-ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਲਾਲਪੁਰਾ, ਕੈਬਨਿਟ ਮੰਤਰੀਆਂ ਚੇਤਨ ਸਿੰਘ ਜੌੜਾਮਾਜਰਾ, ਬ੍ਰਮ ਸ਼ੰਕਰ ਜਿੰਪਾ, ਹਰਭਜਨ ਸਿੰਘ ਈ.ਟੀ.ਓ. ਤੇ ਗੁਰਮੀਤ ਸਿੰਘ ਖੁੱਡੀਆ ਵੱਲੋਂ ਸ਼ਰਧਾ ਦੇ ਫੁੱਲ ਭੇਟ
-ਅਜੀਤਪਾਲ ਸਿੰਘ ਕੋਹਲੀ ਦੇ ਸਾਥੀ ਵਿਧਾਇਕਾਂ ਤੇ ਐਮ.ਪੀ. ਡਾ. ਗਾਂਧੀ ਸਮੇਤ ਵੱਡੀ ਗਿਣਤੀ ਧਾਰਮਿਕ, ਸਿਆਸੀ ਤੇ ਸਮਾਜਿਕ ਸ਼ਖ਼ਸੀਅਤਾਂ ਪੁੱਜੀਆਂ
-ਬੁਲਾਰਿਆਂ ਵੱਲੋਂ ਸਵਰਗੀ ਕੋਹਲੀ ਨੂੰ ਨਿਮਰਤਾ ਦੀ ਪੁੰਜ ਸ਼ਖ਼ਸੀਅਤ ਦੱਸਦਿਆਂ ਸਮਾਜ ਸੇਵਾ ਦਾ ਥੰਮ ਕਰਾਰ
ਪਟਿਆਲਾ, 6 ਸਤੰਬਰ 2024 - ਪਟਿਆਲਾ ਤੋਂ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੇ ਪਿਤਾ ਤੇ ਸਾਬਕਾ ਮੰਤਰੀ ਸਵਰਗੀ ਸੁਰਜੀਤ ਸਿੰਘ ਕੋਹਲੀ (73), ਜਿਨ੍ਹਾਂ ਦਾ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ, ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਮੌਕੇ ਅੱਜ ਇੱਥੇ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਵਿਖੇ ਨਿੱਘੀਆਂ ਸ਼ਰਧਾਂਜਲੀਆਂ ਦਿੱਤੀਆਂ ਗਈਆਂ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸਵਰਗੀ ਸ. ਕੋਹਲੀ ਨੂੰ ਨਿਮਰਤਾ ਦੀ ਪੁੰਜ ਸ਼ਖ਼ਸੀਅਤ ਦੱਸਦਿਆਂ ਉਨ੍ਹਾਂ ਨੂੰ ਸਮਾਜ ਸੇਵਾ ਦਾ ਥੰਮ ਕਰਾਰ ਦਿੱਤਾ।
ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
https://www.facebook.com/BabushahiDotCom/videos/337587666014646
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਰਫ਼ੋਂ ਸਵਰਗੀ ਕੋਹਲੀ ਨੂੰ ਸ਼ਰਧਾਂਜਲੀ ਅਰਪਿਤ ਕਰਦਿਆਂ ਮੁੱਖ ਮੰਤਰੀ ਦੀ ਸੁਪਤਨੀ ਡਾ. ਗੁਰਪ੍ਰੀਤ ਕੌਰ ਨੇ ਅੰਤਿਮ ਅਰਦਾਸ ਮੌਕੇ ਪੁੱਜੀ ਸਮੁੱਚੀ ਸੰਗਤ, ਧਾਰਮਿਕ, ਸਿਆਸੀ ਤੇ ਸਮਾਜਿਕ ਸ਼ਖ਼ਸੀਅਤਾਂ ਦਾ ਕੋਹਲੀ ਪਰਿਵਾਰ ਵੱਲੋਂ ਧੰਨਵਾਦ ਕੀਤਾ। ਡਾ. ਗੁਰਪ੍ਰੀਤ ਕੌਰ ਨੇ ਕਿਹਾ ਕਿ ਕੋਹਲੀ ਪਰਿਵਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਆਪਣਾ ਪਰਿਵਾਰ ਹੈ। ਉਨ੍ਹਾਂ ਕਿਹਾ ਕਿ ਕੋਹਲੀ ਪਰਿਵਾਰ ਕਈ ਪੀੜ੍ਹੀਆਂ ਤੋਂ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹੈ, ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਉਨ੍ਹਾਂ ਨੂੰ ਇਸ ਪਰਿਵਾਰ ਉਪਰ ਬਹੁਤ ਮਾਣ ਹੈ।
ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਜੀਤਪਾਲ ਸਿੰਘ ਕੋਹਲੀ ਵੀ ਆਪਣੇ ਦਾਦਾ ਜੀ ਤੇ ਪਿਤਾ ਜੀ ਦੇ ਪਾਏ ਪੂਰਨਿਆਂ ਉਪਰ ਚੱਲ ਰਹੇ ਹਨ, ਕਿਉਂਕਿ ਸਵਰਗੀ ਸੁਰਜੀਤ ਸਿੰਘ ਕੋਹਲੀ ਨੇ ਆਪਣੇ ਬੱਚਿਆਂ ਨੂੰ ਗੁਰੂ ਦੀ ਸਿੱਖਿਆ 'ਤੇ ਚੱਲਣ ਦੀ ਚੰਗੀ ਸੇਧ ਦਿੱਤੀ ਸੀ। ਉਨ੍ਹਾਂ ਕਿਹਾ ਕਿ ਅੱਜ ਸਵਰਗੀ ਸੁਰਜੀਤ ਸਿੰਘ ਕੋਹਲੀ ਨੂੰ ਸ਼ਰਧਾਂਜਲੀ ਭੇਟ ਕਰਨ ਆਇਆ ਲੋਕਾਂ ਦਾ ਠਾਠਾਂ ਮਾਰਦਾ ਇਕੱਠਾ ਇਸ ਗੱਲ ਦਾ ਸਬੂਤ ਹੈ ਕਿ ਕੋਹਲੀ ਪਰਿਵਾਰ ਨੇ ਲੋਕਾਂ ਦਾ ਜਿੱਥੇ ਪਿਆਰ ਕਮਾਇਆ ਹੈ ਉਥੇ ਹੀ ਪਟਿਆਲਾ ਦੇ ਲੋਕਾਂ ਦਾ ਵਿਸ਼ਵਾਸ਼ ਵੀ ਜਿੱਤਿਆ ਹੈ। ਸੰਧਵਾਂ ਨੇ ਕਿਹਾ ਕਿ ਅਜੀਤਪਾਲ ਸਿੰਘ ਕੋਹਲੀ ਵੱਲੋਂ ਆਪਣੇ ਪਿਤਾ ਦੀ ਕੀਤੀ ਗਈ ਸੇਵਾ ਵੀ ਇੱਕ ਮਿਸਾਲ ਹੈ।
ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਸਵਰਗੀ ਸ. ਕੋਹਲੀ ਦੇ ਸਪੁੱਤਰ ਅਜੀਤਪਾਲ ਸਿੰਘ ਕੋਹਲੀ ਅਤੇ ਗੁਰਜੀਤ ਸਿੰਘ ਕੋਹਲੀ ਸੇਵਾ ਦਾ ਪ੍ਰਵਾਹ ਆਪਣੇ ਦਾਦਾ ਜੀ ਤੇ ਪਿਤਾ ਜੀ ਦੀ ਤਰ੍ਹਾਂ ਸਦਾ ਚਲਾਉਂਦੇ ਰਹਿਣਗੇ। ਪਟਿਆਲਾ ਤੋਂ ਮੈਂਬਰ ਲੋਕ ਸਭਾ ਡਾ. ਧਰਮਵੀਰ ਗਾਂਧੀ ਨੇ ਕਿਹਾ ਕਿ ਕੋਹਲੀ ਪਰਿਵਾਰ ਨੇ ਪੀੜ੍ਹੀਆਂ ਤੋਂ ਪਟਿਆਲਾ ਵਾਸੀਆਂ ਦੀ ਇੱਕ ਨਿਮਾਣੇ ਸੇਵਾਦਾਰ ਵਜੋਂ ਸੇਵਾ ਕੀਤੀ, ਇਸੇ ਲਈ ਕੋਹਲੀ ਪਰਿਵਾਰ ਨੂੰ ਸੇਵਾਦਾਰ ਪਰਿਵਾਰ ਵਜੋਂ ਜਾਣਿਆ ਜਾਂਦਾ ਹੈ।
ਸਾਬਕਾ ਐਮ.ਪੀ. ਤਰੋਲਚਨ ਸਿੰਘ ਨੇ ਕੋਹਲੀ ਪਰਿਵਾਰ ਵੱਲੋਂ ਪੀੜ੍ਹੀਆਂ ਤੋਂ ਕੀਤੀ ਜਾ ਰਹੀ ਸੇਵਾ ਦਾ ਜਿਕਰ ਕਰਦਿਆਂ ਸਵਰਗੀ ਸਰਦਾਰਾ ਸਿੰਘ ਕੋਹਲੀ ਅਤੇ ਸਵਰਗੀ ਸੁਰਜੀਤ ਸਿੰਘ ਕੋਹਲੀ ਦੇ ਜੀਵਨ ਤੋਂ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਕੋਹਲੀ ਪਰਿਵਾਰ ਦੀ ਸਿਆਸਤ ਨੂੰ ਦੇਣ ਅਤੇ ਸੇਵਾ ਉਪਰ ਫ਼ਿਲਮ ਬਣਾਉਣੀ ਦੇ ਕਿਤਾਬ ਲਿਖਣੀ ਚਾਹੀਦੀ ਹੈ। ਅਕਾਲੀ ਦਲ ਵੱਲੋਂ ਸਾਬਕਾ ਮੇਅਰ ਅਮਰਿੰਦਰ ਸਿੰਘ ਬਜਾਜ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਬੀ.ਜੇ.ਪੀ. ਆਗੂ ਤਰੁਣ ਚੁੱਘ, ਸੰਤ ਕਸ਼ਮੀਰ ਸਿੰਘ ਭੂਰੀ ਵਾਲੇ ਸਮੇਤ ਅਨੇਕਾਂ ਸਿਆਸੀ, ਧਾਰਮਿਕ ਤੇ ਸਮਾਜਿਕ ਸ਼ਖ਼ਸੀਅਤਾਂ ਤੇ ਸੰਸਥਾਵਾਂ ਵੱਲੋਂ ਸ਼ੋਕ ਸੰਦੇਸ਼ ਵੀ ਭੇਜੇ ਗਏ।
ਸ਼ਰਧਾਂਜਲੀ ਸਮਾਰੋਹ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਮਾਜਰਾ, ਬ੍ਰਮ ਸ਼ੰਕਰ ਜਿੰਪਾ, ਹਰਭਜਨ ਸਿੰਘ ਈ.ਟੀ.ਓ. ਤੇ ਗੁਰਮੀਤ ਸਿੰਘ ਖੁੱਡੀਆਂ, ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਦਿੱਲੀ ਦੇ ਵਿਧਾਇਕ ਜਰਨੈਲ ਸਿੰਘ, ਆਪ ਦੇ ਸੂਬਾ ਪ੍ਰਧਾਨ ਤੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ, ਮੁੱਖ ਮੰਤਰੀ ਦੇ ਓ.ਐਸ.ਡੀ. ਪ੍ਰੋ. ਓਂਕਾਰ ਸਿੰਘ, ਸਮੇਤ ਅਜੀਤਪਾਲ ਸਿੰਘ ਕੋਹਲੀ ਦੇ ਸਾਥੀ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ, ਕੁਲਵੰਤ ਸਿੰਘ ਸ਼ੁਤਰਾਣਾ, ਗੁਰਦੇਵ ਸਿੰਘ ਦੇਵ ਮਾਨ, ਨੀਨਾ ਮਿੱਤਲ, ਡਾ. ਜੀਵਨਜੋਤ ਕੌਰ, ਅਮਨ ਅਰੋੜਾ, ਇੰਦਰਜੀਤ ਕੌਰ ਮਾਨ, ਕੁਲਜੀਤ ਸਿੰਘ ਰੰਧਾਵਾ, ਇੰਜ. ਅਮਿਤ ਰਤਨ, ਵਰਿੰਦਰ ਗੋਇਲ, ਐਡਵੋਕੇਟ ਲਖਵੀਰ ਸਿੰਘ ਰਾਏ, ਰਾਜਵੀਰ ਸਿੰਘ ਭੁੱਲਰ, ਸਰਵਣ ਸਿੰਘ ਧੁੰਨ, ਮਨਜੀਤ ਸਿੰਘ ਬਿਲਾਸਪੁਰ, ਜਮੀਲੂ ਰਹਿਮਾਨ, ਡਾ. ਰਵਜੋਤ ਸਿੰਘ, ਬਲਕਾਰ ਸਿੱਧੂ, ਸ਼ੈਰੀ ਕਲਸੀ, ਅਸ਼ੋਕ ਪਰਾਸ਼ਰ ਪੱਪੀ, ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਮੁੱਖ ਮੰਤਰੀ ਦੇ ਡਾਇਰੈਕਟਰ ਮੀਡੀਆ ਬਲਤੇਜ ਪੰਨੂ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਜੱਸੀ ਸੋਹੀਆਂ ਵਾਲਾ, ਪ੍ਰੀਤੀ ਮਲਹੋਤਰਾ, ਆਪ ਦੀ ਮਹਿਲਾ ਜ਼ਿਲ੍ਹਾ ਪ੍ਰਧਾਨ ਸ਼ਮਿੰਦਰ ਕੌਰ, ਵੀਰਪਾਲ ਕੌਰ ਚਹਿਲ, ਭਾਰਤੀ ਜਨਤਾ ਪਾਰਟੀ ਵੱਲੋਂ ਜੈਇੰਦਰ ਕੌਰ, ਸਾਬਕਾ ਐਮ.ਪੀ. ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਐਮ.ਪੀ. ਜਗਮੀਤ ਸਿੰਘ ਬਰਾੜ, ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ, ਮਦਨ ਲਾਲ ਜਲਾਲਪੁਰ, ਰਾਜਿੰਦਰ ਸਿੰਘ, ਕਲਾਕਾਰ ਹੌਬੀ ਧਾਲੀਵਾਲ, ਪੰਮੀ ਬਾਈ, ਬੀ.ਜੇ.ਪੀ. ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ, ਚੇਅਰਮੈਨ ਜਸਵੀਰ ਸਿੰਘ ਕੁਦਨੀ, ਇੰਦਰਜੀਤ ਸਿੰਘ ਸੰਧੂ, ਜਰਨੈਲ ਮੰਨੂ, ਅਮਰੀਕ ਸਿੰਘ ਬੰਗੜ, ਤਲਵੀਰ ਸਿੰਘ ਗਿੱਲ, ਹਰਜਸ਼ਨ ਸਿੰਘ ਪਠਾਣਮਾਜਰਾ, ਰਾਜੂ ਸਾਹਨੀ, ਗੁਰਜੀਤ ਸਿੰਘ ਸਾਹਨੀ, ਜਸਪ੍ਰੀਤ ਸਿੰਘ ਭੋਲਾ ਸੇਠੀ, ਅੰਮ੍ਰਿਤਪਾਲ ਸਿੰਘ ਪਾਲੀ, ਗੁਰਸੇਵਕ ਸਿੰਘ ਗੋਲੂ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਹਰਿੰਦਰਪਾਲ ਸਿੰਘ ਟੌਹੜਾ, ਕੰਵਰਬੀਰ ਸਿੰਘ ਟੌਹੜਾ, ਰਣਧੀਰ ਸਿੰਘ ਰੱਖੜਾ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਮਾਲਵਿੰਦਰ ਸਿੰਘ ਜੱਗੀ, ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ, ਐਸ.ਐਸ.ਪੀ. ਡਾ. ਨਾਨਕ ਸਿੰਘ, ਨਗਰ ਨਿਗਮ ਕਮਿਸ਼ਨਰ ਆਦਿੱਤਿਆ ਡੇਚਲਵਾਲ, ਐਸ.ਡੀ.ਐਮ. ਅਰਵਿੰਦ ਕੁਮਾਰ, ਜਗਦੀਪ ਸਿੰਘ ਜੱਗਾ, ਕੁੰਦਨ ਗੋਗੀਆ, ਸਾਬਕਾ ਮੇਅਰ ਸੰਜੀਵ ਬਿੱਟੂ, ਇੰਦਰਮੋਹਨ ਸਿੰਘ ਬਜਾਜ, ਵਿਜੇ ਕਪੂਰ, ਪ੍ਰਿੰਸੀਪਲ ਜੇ.ਪੀ. ਸਿੰਘ, ਕਿਸ਼ਨ ਚੰਦ ਬੁੱਧੂ, ਜਰਨੈਲ ਸਿੰਘ ਕਰਤਾਰਪੁਰ, ਜਗਜੀਤ ਸਿੰਘ ਦਰਦੀ, ਹਰੀ ਸਿੰਘ ਟੌਹੜਾ, ਸੁਖਮਿੰਦਰ ਪਾਲ ਸਿੰਘ ਮਿੰਟਾ, ਹਰਵਿੰਦਰ ਸਿੰਘ ਨਿੱਪੀ, ਸਾਬਕਾ ਮੇਅਰ ਵਿਸ਼ਨੂ ਸ਼ਰਮਾ ਵੀ ਮੌਜੂਦ ਸਨ।
ਇਸ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ ਦੇ ਜਥੇ ਨੇ ਵੈਰਾਗਮਈ ਕੀਤਰਤਨ ਕੀਤਾ। ਸਮਾਰੋਹ ਮੌਕੇ ਬੁੱਢਾ ਦਲ ਪੰਜਵਾਂ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ ਜਥੇਦਾਰ ਬਲਬੀਰ ਸਿੰਘ 96 ਕਰੋੜੀ, ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ, ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲੇ, ਸੰਤ ਪਰਮਜੀਤ ਸਿੰਘ ਹੰਸਾਲੀ ਸਾਹਿਬ, ਹਿੰਦੂ ਤਖ਼ਤ ਵੱਲੋਂ ਬ੍ਰਹਮਾਨੰਦ ਗਿਰੀ, ਮਹੰਤ ਜਗਤਾਰ ਸਿੰਘ ਨੈਣੇਵਾਲ, ਬਾਬਾ ਸਰਬਜੀਤ ਸਿੰਘ ਭੱਲਾ, ਮਹੰਤ ਬਲਵੰਤ ਸਿੰਘ, ਮਹੰਤ ਤੇਜਾ ਸਿੰਘ ਖੁੱਡਾ, ਮਹੰਤ ਸੁੰਦਰ ਸਿੰਘ ਸਮੇਤ ਹੋਰ ਧਾਰਮਿਕ ਸ਼ਖ਼ਸੀਅਤਾਂ ਵੀ ਪੁੱਜੀਆਂ ਤੇ ਅਜੀਤਪਾਲ ਸਿੰਘ ਕੋਹਲੀ ਤੇ ਗੁਰਜੀਤ ਸਿੰਘ ਕੋਹਲੀ ਨੂੰ ਸਿਰੋਪਾਉ ਦੀ ਬਖ਼ਸ਼ਿਸ਼ ਕੀਤੀ।
ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਮੌਕੇ ਵੱਖ-ਵੱਖ ਰਾਜਸੀ, ਸਮਾਜਿਕ ਤੇ ਧਾਰਮਿਕ ਸ਼ਖ਼ਸੀਅਤਾਂ, ਸ਼ਹਿਰ ਨਿਵਾਸੀ, ਵੱਡੀ ਗਿਣਤੀ ਸਕੇ ਸਬੰਧੀ ਤੇ ਹੋਰ ਅਹਿਮ ਸ਼ਖ਼ਸੀਅਤਾਂ ਵੱਲੋਂ ਸਵਰਗੀ ਸਾਬਕਾ ਮੰਤਰੀ ਸੁਰਜੀਤ ਸਿੰਘ ਕੋਹਲੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਯੰਗ ਖ਼ਾਲਸਾ ਫਾਊਡੇਸ਼ਨ ਵੱਲੋਂ ਸਵਰਗੀ ਕੋਹਲੀ ਦੀ ਯਾਦ ਵਿੱਚ ਬੂਟਿਆਂ ਦਾ ਲੰਗਰ ਲਗਾਇਆ ਗਿਆ।