ਲੰਡਨ 'ਚ ਭਾਰਤੀ ਹਾਈ ਕਮਿਸ਼ਨ ਤੇ ਹਮਲਾ ਕਰਨ ਵਾਲਿਆਂ ਖਿਲਾਫ਼ ਚਾਰਜਸ਼ੀਟ ਦਾਇਰ ਕੀਤੀ NIA ਨੇ
ਚੰਡੀਗੜ੍ਹ, 6 ਸਤੰਬਰ 2024 - ਪਿਛਲੇ ਸਾਲ ਮਾਰਚ 2023 ਵਿੱਚ ਲੰਡਨ ਸਥਿਤ ਭਾਰਤੀ ਹਾਈ ਕਮਿਸ਼ਨ 'ਤੇ ਹੋਏ ਹਮਲੇ ਦੇ ਮਾਮਲੇ ਵਿੱਚ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਵੀਰਵਾਰ ਨੂੰ ਬ੍ਰਿਟਿਸ਼ ਨਾਗਰਿਕ ਇੰਦਰਪਾਲ ਸਿੰਘ ਗਾਬਾ ਖ਼ਿਲਾਫ਼ ਚਾਰਜਸ਼ੀਟ ਦਾਇਰ ਕੀਤੀ ਹੈ। ਮੁਲਜ਼ਮ ਗਾਬਾ ਪਿਛਲੇ ਸਾਲ ਦਸੰਬਰ ਵਿੱਚ ਅੰਮ੍ਰਿਤਸਰ ਦੇ ਅਟਾਰੀ ਬਾਰਡਰ ਤੋਂ ਫੜਿਆ ਗਿਆ ਸੀ। ਉਹ ਪਾਕਿਸਤਾਨ ਤੋਂ ਅੰਮ੍ਰਿਤਸਰ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਆ ਰਿਹਾ ਸੀ।
ਇੰਦਰਪਾਲ ਸਿੰਘ ਗਾਬਾ ਨੇ ਲੰਡਨ ਵਿਚ ਭਾਰਤੀ ਹਾਈ ਕਮਿਸ਼ਨ ਵਿਚ ਖਾਲਿਸਤਾਨ ਪੱਖੀ ਹਿੰਸਾ ਵਿਚ ਭਾਰਤ ਵਿਰੁੱਧ ਸਰਗਰਮ ਭੂਮਿਕਾ ਨਿਭਾਈ ਸੀ। ਇਹ ਪ੍ਰਦਰਸ਼ਨ 22 ਮਾਰਚ 2023 ਨੂੰ ਕੀਤਾ ਗਿਆ ਸੀ। NIA ਨੇ ਜਾਣਕਾਰੀ ਸਾਂਝੀ ਕਰਦੇ ਹੋਏ ਕਿਹਾ ਕਿ ‘ਇਸ ਸਾਲ 25 ਅਪ੍ਰੈਲ ਨੂੰ NIA ਨੇ ਉਸ ਨੂੰ ਜਾਂਚ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ ਅਤੇ ਵੱਖਵਾਦੀ ਗਤੀਵਿਧੀਆਂ ‘ਚ ਉਸਦੀ ਭੂਮਿਕਾ ਸਾਹਮਣੇ ਆਈ ਸੀ।