ਮੰਤਰੀ ਕਟਾਰੂਚੱਕ ਨੇ ਕੀਤਾ ਨਵੇਂ ਬਣਾਏ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਲਾਹੜੀ ਦਾ ਉਦਘਾਟਨ
-38 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਸਰਕਾਰੀ ਸਕੂਲ ਦਾ ਉਦਘਾਟਨ ਕਰ ਕੀਤਾ ਪਿੰਡ ਨੂੰ ਸਮਰਪਿਤ
-ਬਿਨ੍ਹਾਂ ਕਿਸੇ ਮਤਭੇਦ ਦੇ ਆਮ ਆਦਮੀ ਪਾਰਟੀ ਸਰਵਪੱਖੀ ਵਿਕਾਸ ਕਰਨ ਲਈ ਬਚਨਬੱਧ-ਸ੍ਰੀ ਲਾਲ ਚੰਦ ਕਟਾਰੂਚੱਕ
ਪਠਾਨਕੋਟ, 7 ਸਤੰਬਰ 2024- ਅੱਜ ਬਹੁਤ ਹੀ ਖੁਸੀ ਦਾ ਪਲ ਹੈ, ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਥੀਮ ਦੋ ਗੱਲਾਂ ਤੇ ਬਹੁਤ ਹੀ ਸਾਨਦਾਰ ਕੰਮ ਕਰ ਰਿਹਾ ਹੈ ਸਿੱਖਿਆ ਖੇਤਰ ਅਤੇ ਸਿਹਤ ਸੇਵਾਵਾਂ ਅੰਦਰ ਭਾਰੀ ਬਦਲਾਅ ਲਿਆਉਂਣ ਲਈ ਸਰਕਾਰ ਨਿਰੰਤਰ ਕਾਰਜ ਕਰ ਰਹੀ ਹੈ, ਪੰਜਾਬ ਵਿੱਚ ਸਰਕਾਰੀ ਸਕੂਲਾਂ ਨੂੰ ਲੈ ਕੇ ਲੋਕਾਂ ਦਾ ਮੋਹ ਭੰਗ ਹੋਇਆ ਸੀ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੋਰਾਨ ਲੋਕਾਂ ਦੀ ਸਰਕਾਰੀ ਸਕੂਲਾਂ ਪ੍ਰਤੀ ਧਾਰਨਾ ਬਦਲ ਰਹੀ ਹੈ ਸਿੱਖਿਆ ਦੇ ਖੇਤਰ ਅੰਦਰ ਸਰਕਾਰ ਵੱਲੋਂ ਇੱਕ ਕ੍ਰਾਂਤੀ ਲਿਆਂਦੀ ਗਈ ਹੈ। ਇਹ ਪ੍ਰਗਟਾਵਾ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਪਿੰਡ ਲਾਹੜੀ ਵਿਖੇ ਨਵੇਂ ਬਣਾਏ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦੀ ਇਮਾਰਤ ਦਾ ਉਦਘਾਟਣ ਕਰਨ ਮਗਰੋਂ ਕੀਤਾ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ੍ਰੀ ਕਮਲਜੀਤ ਕੌਰ ਜਿਲ੍ਹਾ ਸਿੱਖਿਆ ਅਧਿਕਾਰੀ ਐਲੀਮੈਂਟਰੀ, ਡੀ.ਜੀ. ਸਿੰਘ ਡਿਪਟੀ ਡੀ.ਈ.ਓ. ਐਲੀਮੈਂਟਰੀ ਪਠਾਨਕੋਟ, ਨਰੇਸ ਕੁਮਾਰ ਜਿਲ੍ਹਾ ਪ੍ਰਧਾਨ ਬੀ.ਸੀ. ਸੈਲ ਆਮ ਆਦਮੀ ਪਾਰਟੀ, ਸੰਦੀਪ ਕੁਮਾਰ ਬਲਾਕ ਪ੍ਰਧਾਨ, ਖੁਸਬੀਰ ਕਾਟਲ, ਨਰੇਸ ਪਨਿਆੜੀ ਬੀ.ਪੀ.ਓ., ਪੰਕਜ ਅਰੋੜਾ ਬੀ.ਪੀ.ਓ., ਕੁਲਦੀਪ ਸਿੰਘ ਬੀ.ਪੀ.ਓ., ਰਾਕੇਸ ਠਾਕੁਰ ਬੀ.ਪੀ.ਓ., ਰਜਨੀ ਬਾਲਾ ਹੈਡ ਟੀਚਰ, ਅਰੁਣ ਕੁਮਾਰ, ਜੋਤੀ ਬਾਲਾ, ਸੈਂਟਰ ਹੈਡ ਟੀਚਰ ਸੁਨੀਲ ਕੁਮਾਰ, ਸਮਾਰਟ ਸਕੂਲ ਕੋਆਰਡੀਨੇਟਰ ਸੰਜੀਵ ਮਣੀ, ਬਲਕਾਰ ਅੱਤਰੀ ਮੀਡੀਆ ਕੋਆਰਡੀਨੇਟਰ ਐਲੀਮੈਂਟਰੀ ਪਠਾਨਕੋਟ, ਸਨੀ ਸਿੰਘ ਸਰਪੰਚ ਲਾਹੜੀ, ਵਿਜੈ ਸਿੰਘ ਸਟੇਟ ਅਵਾਰਡੀ ਪਠਾਨਕੋਟ ਅਤੇ ਹੋਰ ਵਿਭਾਗੀ ਅਧਿਕਾਰੀ ਵੀ ਹਾਜਰ ਸਨ।
ਜਿਕਰਯੋਗ ਹੈ ਕਿ ਅੱਜ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਲਾਹੜੀ ਵਿਖੇ ਸਕੂਲ ਦੀ ਨਵੀਂ ਬਣਾਈ ਇਮਾਰਤ ਦਾ ਉਦਘਾਟਣ ਸਮਾਰੋਹ ਆਯੋਜਿਤ ਕੀਤਾ ਗਿਆ। ਜਿਸ ਵਿੱਚ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਮੁੱਖ ਮਹਿਮਾਨ ਵਜੋਂ ਹਾਜਰ ਹੋਏ। ਇਸ ਮੋਕੇ ਤੇ ਅਧਿਆਪਕ ਦਿਵਸ ਨੂੰ ਸਮਰਪਿਤ ਸਿੱਖਿਆ ਦੇ ਖੇਤਰ ਵਿੱਚ ਵਧੀਆ ਕਾਰਗੁਜਾਰੀ ਕਰਨ ਵਾਲੇ ਅਧਿਆਪਕਾਂ ਨੂੰ ਵੀ ਸਨਮਾਨਤ ਕੀਤਾ ਗਿਆ।
ਇਸ ਮੋਕੇ ਤੇ ਸੰਬੋਧਤ ਕਰਦਿਆਂ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਕਿ ਇੱਕ ਸਮਾਂ ਸੀ ਕਿ ਸਰਕਾਰੀ ਸਕੂਲਾਂ ਦੀ ਹਾਲਤ ਇੰਨੀ ਚੰਗੀ ਨਹੀਂ ਸੀ ਪਰ ਹੁਣ ਲੋਕਾਂ ਦੀ ਧਾਰਨਾ ਬਦਲ ਰਹੀ ਹੈ ਜਿੱਥੇ ਸਰਕਾਰੀ ਸਕੂਲਾਂ ਦੀ ਹਾਲਤ ਵਿੱਚ ਸੁਧਾਰ ਆਇਆ ਹੈ ਉੱਥੇ ਹੀ ਸਰਕਾਰੀ ਸਕੂਲਾਂ ਅੰਦਰ ਬੱਚਿਆਂ ਦੀ ਸੰਖਿਆ ਵਿੱਚ ਵੀ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਅੱਜ ਵੀ 38 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੀ ਨਵੀਂ ਇਮਾਰਤ ਬਣਾਈ ਗਈ ਹੈ ਅਤੇ ਸਕੂਲ ਦੀ ਚਾਰ ਦੀਵਾਰੀ ਵੀ ਬਣਾਈ ਗਈ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਮਾਨਯੋਗ ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਦੀ ਯੋਗ ਅਗਵਾਈ ਵਿੱਚ ਨਵੇਂ ਬਦਲਾਅ ਆ ਰਹੇ ਹਨ ਅਤੇ ਬਿਨ੍ਹਾਂ ਕਿਸੇ ਮਤਭੇਦ ਤੋਂ ਪਿੰਡਾਂ ਅੰਦਰ ਵਿਕਾਸ ਕਾਰਜਾਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਅੰਦਰ ਵੀ ਭਾਰੀ ਬਦਲਾਅ ਆਏ ਹਨ ਜਿਵੈਂ ਕਿ ਪੰਜਾਬ ਅੰਦਰ ਸਕੂਲ ਆਫ ਐਮੀਨੇਂਸ ਅਤੇ ਹੋਰ ਤਰ੍ਹਾਂ ਤਰ੍ਹਾਂ ਦੇ ਵਿਕਾਸ ਕਾਰਜ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਅੰਦਰ ਕਾਰਜ ਕਰ ਰਹੇ ਸਾਰੇ ਅਧਿਆਪਕ ਪ੍ਰਸੰਸਾ ਦੇ ਪਾਤਰ ਹਨ ਉਨ੍ਹਾਂ ਦੇ ਪੜਾਉਂਣ ਦੇ ਤਰੀਕਿਆਂ ਨੇ ਵੀ ਨਵੀਂ ਕ੍ਰਾਂਤੀ ਲਿਆਂਦੀ ਹੈ, ਉਨ੍ਹਾਂ ਸਾਰੇ ਅਧਿਆਪਕਾਂ ਨੂੰ ਵੀ ਵਧੀਆ ਕਾਰਜ ਕਰਨ ਦੇ ਲਈ ਪ੍ਰਸੰਸਾ ਕੀਤੀ ਅਤੇ ਮੁਬਾਰਕਬਾਦ ਦਿੱਤੀ।
ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸੁਧਾਰ ਕਰਨ ਦੇ ਲਈ ਸਰਕਾਰ ਵੱਲੋਂ ਪਹਿਲ ਦੇ ਅਧਾਰ ਤੇ ਕਾਰਜ ਕੀਤੇ ਜਾ ਰਹੇ ਹਨ, ਜਿਸ ਦੇ ਲਈ ਸਰਕਾਰ ਵੱਲੋਂ ਕਰੋੜਾਂ ਰੁਪਏ ਖਰਚ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਵੀ ਜਿਲ੍ਹਾ ਪਠਾਨਕੋਟ ਦੇ ਪੰਜ ਸਕੂਲਾਂ ਨੂੰ ਪ੍ਰਤੀ ਸਕੂਲ 40 ਲੱਖ ਰੁਪਏ ਅਤੇ ਇੱਕ ਸਕੂਲ ਨੂੰ 61 ਲੱਖ ਰੁਪਏ ਦਿੱਤੇ ਗਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਅੰਦਰ ਪੜਾਇਆ ਜਾਵੈ ਜਿੱਥੇ ਬਹੁਤ ਹੀ ਸਿੱਖਿਅਤ ਅਧਿਆਪਕ ਅਤੇ ਆਧੁਨਿਕ ਤਕਨੀਕ ਨਾਲ ਪੜਾਈ ਕਰਵਾਉਂਣ ਦੇ ਸਾਧਨ ਵੀ ਉਪਲੱਬਦ ਹਨ।