← ਪਿਛੇ ਪਰਤੋ
ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ 'ਆਪ' ਸਰਕਾਰ ਦਾ ਪੰਜਾਬ ਵਿਰੋਧੀ ਫ਼ੈਸਲਾ : ਜਗਜੀਤ ਛੜਬੜ
ਮਲਕੀਤ ਸਿੰਘ ਮਲਕਪੁਰ
ਲਾਲੜੂ 7 ਸਤੰਬਰ 2024:ਬਸਪਾ ਲੋਕ ਸਭਾ ਹਲਕਾ ਪਟਿਆਲਾ ਦੇ ਇੰਚਾਰਜ ਜਗਜੀਤ ਸਿੰਘ ਛੜਬੜ ਨੇ ਕਿਹਾ ਕਿ ਆਪ ਸਰਕਾਰ ਵੱਲੋਂ ਸੂਬੇ ਵਿਚ ਪੈਟਰੋਲ ਅਤੇ ਡੀਜ਼ਲ 'ਤੇ ਵੈਟ ਵਧਾਉਣ ਦਾ ਫੈਸਲਾ ਪੰਜਾਬ ਵਿਰੋਧੀ ਫੈਸਲਾ ਹੈ। ਸਰਕਾਰ ਦੇ ਇਸ ਫੈਸਲੇ ਕਾਰਨ ਪੈਟਰੋਲ ਦੀ ਕੀਮਤ ਵਿਚ 61 ਪੈਸੇ ਅਤੇ ਡੀਜ਼ਲ ਦੀ ਕੀਮਤ ਵਿਚ 92 ਪੈਸੇ ਦਾ ਵਾਧਾ ਹੋਇਆ ਹੈ। ਪਿਛਲੇ ਢਾਈ ਸਾਲਾਂ ਵਿਚ ਇਹ ਤੀਜੀ ਵਾਰ ਹੈ ਜਦੋਂ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਤੇਲ ਦੀਆਂ ਕੀਮਤਾ ਵਿਚ ਵਾਧਾ ਕੀਤਾ ਹੈ, ਜਿਸ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ। ਸ.ਛੜਬੜ ਨੇ ਆਪ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਕੀਤੇ ਵਾਧੇ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਨੂੰ ਪੰਜਾਬ ਦੇ ਲੋਕਾਂ ਉੱਤੇ ਵਾਧੂ ਬੋਝ ਪਾਉਣ ਦੀ ਬਜਾਏ ਪੰਜਾਬ ਸਰਕਾਰ ਵੱਲੋਂ ਇਸ਼ਤਿਹਾਰਾਂ 'ਤੇ ਰੋਕ ਲਗਾ ਕੇ ਇਨ੍ਹਾਂ ਤੇ ਖਰਚ ਕੀਤੇ ਜਾਣ ਵਾਲੇ ਪੈਸਿਆਂ ਦੀ ਵਰਤੋਂ ਲੋਕਾਂ ਦੀ ਭਲਾਈ ਲਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਵਿੱਚ ਵਾਧਾ ਕਰਨਾ ਲੋਕਾਂ ਦੇ ਨਾਲ ਧੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਕਿਸਾਨੀ ਪਹਿਲਾਂ ਹੀ ਕਰਜੇ ਥੱਲੇ ਦਬੀ ਹੋਈ ਹੈ ਅਤੇ ਵਪਾਰ ਘਾਟੇ ਵਿੱਚ ਜਾ ਰਿਹਾ ਹੈ । ਇਸ ਵਾਧੇ ਨਾਲ ਕਿਸਾਨੀ ਅਤੇ ਟਰਾਸਪੋਟਰਾਂ ਨੂੰ ਵਾਧੂ ਭਾਰ ਝੱਲਣਾ ਪਵੇਗਾ। ਉਨ੍ਹਾਂ ਕਿਹਾ ਕਿ ਜੇਕਰ ਆਪ ਸਰਕਾਰ ਪੰਜਾਬ ਦੇ ਲੋਕਾਂ ਦੇ ਬਾਰੇ ਸਹੀ ਸੋਚ ਰੱਖਦੀ ਹੈ ਤਾਂ ਪੈਟਰੋਲ ਅਤੇ ਡੀਜਲ ਵਿੱਚ ਕੀਤੇ ਵਾਧੂ ਨੂੰ ਵਾਪਸ ਲਵੇ ਅਤੇ ਡੀਜ਼ਲ ਦੀਆਂ ਕੀਮਤਾਂ ਘਟਾ ਕੇ ਕਿਸਾਨਾਂ ਤੇ ਟਰਾਸਪੋਰਟਰਾਂ ਨੂੰ ਲਾਭ ਪੁਹੰਚਾਵੇ।
Total Responses : 64