Breaking: ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵੱਲੋਂ 5 ਪਿਸਟਲਾਂ ਸਮੇਤ ਵਿਅਕਤੀ ਗ੍ਰਿਫਤਾਰ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ, 7 ਸਤੰਬਰ 2024- ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲਿਆਂ ਖਿਲਾਫ ਖੁਫੀਆ ਏਜੰਸੀ ਦੀ ਅਗਵਾਈ ਵਾਲੀ ਕਾਰਵਾਈ 'ਚ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਕੇ .32 ਦੇ 05 ਪਿਸਤੌਲ ਬਰਾਮਦ ਕੀਤੇ ਹਨ। ਫੜੇ ਗਏ ਮੁਲਜ਼ਮ ਦੀ ਪਛਾਣ ਗੁਰਮੀਤ ਸਿੰਘ ਪੁੱਤਰ ਹਰਦੀਪ ਸਿੰਘ ਵਾਸੀ ਪਿੰਡ ਮਾਨੋਚਾਹਲ ਕਲਾਂ, ਥਾਣਾ ਸਦਰ ਤਰਨਤਾਰਨ ਵਜੋਂ ਹੋਈ ਹੈ। ਇਸ ਸਬੰਧੀ ਮੁਕੱਦਮਾ ਨੰਬਰ 54 ਮਿਤੀ 07-09-2024 ਅਧੀਨ 25, 25(1)(ਏ), ਅਸਲਾ ਐਕਟ, 61 (2) ਬੀ.ਐਨ.ਐਸ ਐਕਟ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਦਰਜ ਕਰ ਲਿਆ ਗਿਆ ਹੈ।