Bus Fare Hike: ਪੰਜਾਬ 'ਚ ਬੱਸਾਂ ਦੇ ਕਿਰਾਏ 'ਚ ਵਾਧਾ
ਚੰਡੀਗੜ੍ਹ, 7 ਸਤੰਬਰ 2024- ਪੰਜਾਬ ਸਰਕਾਰ ਦੇ ਵਲੋਂ ਬੱਸਾਂ ਦੇ ਕਿਰਾਏ ਵਿਚ ਵਾਧਾ ਕਰ ਦਿੱਤਾ ਗਿਆ ਹੈ। ਨੋਟੀਫਿਕੇਸ਼ਨ ਦੀ ਕਾਪੀ ਲਈ ਹੇਠਲੇ ਲਿੰਕ ਤੇ ਕਲਿੱਕ ਕਰੋ :
https://drive.google.com/file/d/1PMtfD_O5H4RLfk25iLfWwfJgW1_Pn5af/view?usp=sharing
ਜਾਣਕਾਰੀ ਮੁਤਾਬਿਕ, ਹੁਣ ਸਧਾਰਨ ਬੱਸ ਦਾ ਕਿਰਾਇਆ 23 ਪੈਸੇ ਵਧਾ ਕੇ 1 ਰੁਪਿਆ 45 ਪੈਸੇ ਪ੍ਰਤੀ ਕਿਲੋਮੀਟਰ ਕਰ ਦਿੱਤਾ ਗਿਆ ਹੈ। ਸਧਾਰਨ ਐਚਵੀ ਏਸੀ ਬੱਸ ਦਾ ਕਿਰਾਇਆ 27.80 ਪੈਸੇ ਵਧਾ ਕੇ 1 ਰੁਪਏ 74 ਪੈਸੇ ਪ੍ਰਤੀ KM ਕੀਤਾ ਗਿਆ ਹੈ।
ਇਸ ਦੇ ਨਾਲ ਹੀ ਇੰਟੈਗਰਲ ਕੋਚ ਦਾ ਕਿਰਾਇਆ 41.4 ਪੈਸੇ ਵਧਾ ਕੇ 2 ਰੁਪਏ 61 ਪੈਸੇ ਪ੍ਰਤੀ ਕਿਲੋਮੀਟਰ ਕੀਤਾ ਗਿਆ ਹੈ। ਸੁਪਰ ਇੰਟੈਗਰਲ ਕੋਚ ਦਾ ਕਿਰਾਇਆ 46 ਪੈਸੇ ਵਧਾ ਕੇ 2 ਰੁਪਏ 90 ਪੈਸੇ ਪ੍ਰਤੀ ਕਿਲੋਮੀਟਰ ਕੀਤਾ ਗਿਆ ਹੈ।