ਰਾਜਪਾਲ ਕਟਾਰੀਆ 25 ਸਤੰਬਰ ਤੋਂ ਕਰਨਗੇ ਸਰਹੱਦੀ ਜ਼ਿਲ੍ਹਿਆਂ ਦਾ ਦੌਰਾ
ਚੰਡੀਗੜ੍ਹ, 8 ਸਤੰਬਰ, 2024: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ 25 ਸਤੰਬਰ ਤੋਂ 6 ਸਰਹੱਦੀ ਜ਼ਿਲ੍ਹਿਆਂ ਦੇ ਤਿੰਨ ਰੋਜ਼ਾ ਦੌਰੇ ’ਤੇ ਰਵਾਨਾ ਹੋ ਰਹੇ ਹਨ। ਉਹ ਫਾਜ਼ਿਲਕਾ, ਫਿਰੋਜ਼ਪੁਰ, ਪਠਾਨਕੋਟ, ਗੁਰਦਾਸਪੁਰ, ਤਰਨ ਤਾਰਨ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ ਦਾ ਦੌਰਾ ਕਰਨਗੇ ਜਿਥੇ ਕੇਂਦਰੀ ਸੁਰੱਖਿਆ ਏਜੰਸੀਆਂ ਦੇ ਉਚ ਅਧਿਕਾਰੀਆਂ ਨਾਲ ਮੀਟਿੰਗ ਕਰ ਸਕਦੇ ਹਨ।
ਪਤਾ ਲੱਗਾ ਹੈ ਕਿ ਰਾਜ ਭਵਨ ਵੱਲੋਂ ਪੰਜਾਬ ਸਰਕਾਰ ਨੂੰ ਪੱਤਰ ਲਿਖ ਕੇ ਰਾਜਪਾਲ ਦੇ ਦੌਰੇ ਲਈ ਹੈਲੀਕਾਪਟਰ ਪ੍ਰਦਾਨ ਕਰਨ ਵਾਸਤੇ ਕਿਹਾ ਗਿਆ ਹੈ।