ਹਰਿਆਣਾ ਕਾਂਗਰਸ ਦੇ ਇੰਚਾਰਜ ਦੀ ਸਿਹਤ ਵਿਗੜੀ, ਏਮਜ਼ 'ਚ ਦਾਖਲ
ਚੰਡੀਗੜ੍ਹ, 9 ਸਤੰਬਰ 2024- ਹਰਿਆਣਾ ਵਿਧਾਨ ਸਭਾ ਚੋਣਾਂ ਲਈ ਸੀਟਾਂ ਦੇ ਵੰਡ ਵਿਚਾਲੇ ਕਾਂਗਰਸ ਦੇ ਸੂਬਾ ਇੰਚਾਰਜ ਦੀਪਕ ਬਾਰੀਆ ਦੀ ਸਿਹਤ ਅਚਾਨਕ ਵਿਗੜ ਗਈ। ਬਲੱਡ ਪ੍ਰੈਸ਼ਰ (ਬੀਪੀ) ਵਧਣ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਏਮਜ਼ ਵਿੱਚ ਭਰਤੀ ਕਰਵਾਇਆ ਗਿਆ ਹੈ। ਇੱਥੇ ਡਾਕਟਰਾਂ ਵੱਲੋਂ ਉਨ੍ਹਾਂ ਦੀ ਸਿਹਤ ਦੀ ਜਾਂਚ ਕੀਤੀ ਜਾ ਰਹੀ ਹੈ।