ਭਾਜਪਾ ਵੱਲੋਂ ਜੰਮੂ-ਕਸ਼ਮੀਰ ਦਾ ਵਰਨਿੰਗ ਪ੍ਰਧਾਨ ਨਿਯੁਕਤ, ਹੋਰ ਆਗੂਆਂ ਨੂੰ ਵੀ ਮਿਲੀ ਜ਼ਿੰਮੇਵਾਰੀ
ਨਵੀਂ ਦਿੱਲੀ, 9 ਸਤੰਬਰ 2024- ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ 2024 ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੇ ਜੰਮੂ-ਕਸ਼ਮੀਰ ਸੰਗਠਨ 'ਚ ਵੱਡੀਆਂ ਨਿਯੁਕਤੀਆਂ ਕੀਤੀਆਂ ਹਨ। ਭਾਰਤੀ ਜਨਤਾ ਪਾਰਟੀ ਵੱਲੋਂ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਰਾਸ਼ਟਰੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ ਨੇ ਸਤ ਸ਼ਰਮਾ ਨੂੰ ਭਾਰਤੀ ਜਨਤਾ ਪਾਰਟੀ ਜੰਮੂ-ਕਸ਼ਮੀਰ ਰਾਜ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਤੋਂ ਇਲਾਵਾ ਡਾ: ਨਿਰਮਲ ਸਿੰਘ ਸਮੇਤ ਕਈ ਹੋਰ ਆਗੂਆਂ ਨੂੰ ਵੀ ਚਾਰਜ ਦਿੱਤਾ ਗਿਆ ਹੈ।
ਭਾਜਪਾ ਨੇ ਸਤ ਸ਼ਰਮਾ ਨੂੰ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਜੰਮੂ-ਕਸ਼ਮੀਰ ਭਾਜਪਾ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਡਾ: ਨਿਰਮਲ ਸਿੰਘ ਨੂੰ ਸੂਬਾ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਅਤੇ ਸੁਖਨੰਦਨ ਚੌਧਰੀ ਨੂੰ ਉਪ ਚੇਅਰਮੈਨ ਨਿਯੁਕਤ ਕੀਤਾ ਗਿਆ। ਇਸ ਦੇ ਨਾਲ ਹੀ ਕਵਿੰਦਰ ਗੁਪਤਾ ਨੂੰ ਰਾਜ ਚੋਣ ਪ੍ਰਬੰਧਕ ਕਮੇਟੀ ਦਾ ਚੇਅਰਮੈਨ ਬਣਾਇਆ ਗਿਆ ਹੈ। ਨੋਟਿਸ ਵਿੱਚ ਕਿਹਾ ਗਿਆ ਹੈ ਕਿ ਇਹ ਨਿਯੁਕਤੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੀਆਂ।