ਸਾਬਕਾ ਮੰਤਰੀ ਸੋਹਨ ਸਿੰਘ ਠੰਡਲ ਸ੍ਰੀ ਅਕਾਲ ਤਖਤ ਸਾਹਿਬ ਤੇ ਹੋਏ ਪੇਸ਼
ਸੋਹਣ ਸਿੰਘ ਠੰਡਾ ਨੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਦਿੱਤਾ ਆਪਣਾ ਸਪਸ਼ਟੀਕਰਨ
ਗੁਰਪ੍ਰੀਤ ਸਿੰਘ
ਅੰਮ੍ਰਿਤਸਰ, 9 ਸਤੰਬਰ 2024- ਅੱਜ ਸਾਬਕਾ ਮੰਤਰੀ ਸੋਹਨ ਸਿੰਘ ਠੰਡਲ ਵੀ ਸ਼੍ਰੀ ਅਕਾਲ ਤਖਤ ਸਾਹਿਬ ਤੇ ਪਹੁੰਚਿਆ ਤੇ ਉੱਥੇ ਉਹਨਾਂ ਵੱਲੋਂ ਆਪਣਾ ਸਪਸ਼ਟੀਕਰਨ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਦਿੱਤਾ ਗਿਆ।ਦੱਸ ਦਈਏ ਕਿ, ਪੰਜ ਸਿੰਘ ਸਾਹਿਬਾਨਾ ਵੱਲੋਂ 30 ਅਗਸਤ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੇ ਇਕੱਤਰਤਾ ਕਰਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਸਮੇਤ 2007 ਤੋਂ 2017 ਤੱਕ ਤਤਕਾਲੀ ਮੰਤਰੀਆਂ ਨੂੰ ਤਲਬ ਕੀਤਾ ਗਿਆ ਸੀ ਜਿਸ ਤੋਂ ਬਾਅਦ ਲਗਾਤਾਰ ਹੀ ਤਤਕਾਲੀ ਮੰਤਰੀਆਂ ਵੱਲੋਂ ਆਪਣੇ ਸਪਸ਼ਟੀਕਰਨ ਸ਼੍ਰੀ ਅਕਾਲ ਤਖਤ ਸਾਹਿਬ ਤੇ ਆ ਕੇ ਦਿੱਤੇ ਜਾ ਰਹੇ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੋਹਨ ਸਿੰਘ ਠੰਡਲ ਨੇ ਕਿਹਾ ਕਿ ਅੱਜ ਉਹ ਆਪਣਾ ਸਪਸ਼ਟੀਕਰਨ ਦੇਣ ਸ਼੍ਰੀ ਅਕਾਲ ਤਖਤ ਸਾਹਿਬ ਤੇ ਪਹੁੰਚੇ ਹਨ ਅਤੇ ਉਹਨਾਂ ਨੇ ਆਪਣਾ ਸਪਸ਼ਟੀਕਰਨ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਸੌਂਪਿਆ ਤੇ ਜੋ ਵੀ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਉਹਨਾਂ ਨੂੰ ਸਜ਼ਾ ਲਾਉਣਗੇ ਉਹ ਉਸਨੂੰ ਸਿਰ ਮੱਥੇ ਕਬੂਲ ਕਰਨਗੇ।