ਪੀ.ਪੀ.ਐਸ.ਸੀ ਨੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਅਸਾਮੀਆਂ ਦੇ ਨਤੀਜੇ ਐਲਾਨੇ
-ਇਕ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਤੇ 7 ਸੁਪਰਡੈਂਟ ਹੋਮ ਦੀਆਂ ਅਸਾਮੀਆਂ ਲਈ 195 ਉਮੀਦਵਾਰ ਨੇ ਦਿੱਤਾ ਸੀ ਲਿਖਤੀ ਇਮਤਿਹਾਨ
ਪਟਿਆਲਾ, 9 ਸਤੰਬਰ 2024- ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਦੇ ਚੇਅਰਮੈਨ ਜਤਿੰਦਰ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਮਿਸ਼ਨ ਵੱਲੋਂ ਅੱਜ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ 8 ਅਸਾਮੀਆਂ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਵਿੱਚ ਇਕ ਅਸਾਮੀ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਅਤੇ 7 ਅਸਾਮੀਆਂ ਸੁਪਰਡੈਂਟ ਹੋਮ ਦੀਆਂ ਹਨ, ਇਨ੍ਹਾਂ ਲਈ ਕੁੱਲ195 ਉਮੀਦਵਾਰਾਂ ਵੱਲੋਂ ਸਾਂਝਾ ਲਿਖਤੀ ਇਮਤਿਹਾਨ ਦਿੱਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀਆਂ ਅਸਾਮੀਆਂ ਦਾ ਨਤੀਜਾ ਵਿਭਾਗ ਦੀ ਵੈੱਬਸਾਈਟ www.ppsc.gov.in 'ਤੇ ਅੱਪਲੋਡ ਕਰ ਦਿੱਤਾ ਗਿਆ ਹੈ।
ਜਤਿੰਦਰ ਸਿੰਘ ਔਲਖ ਨੇ ਦੱਸਿਆ ਕਿ ਪੀ.ਪੀ.ਐਸ.ਸੀ. ਵੱਲੋਂ ਪੰਜਾਬ ਸਰਕਾਰ ਦੇ ਵੱਖ ਵੱਖ ਵਿਭਾਗਾਂ ’ਚ ਗਰੁੱਪ ਏ ਅਤੇ ਗਰੁੱਪ ਬੀ ਦੀਆਂ ਅਸਾਮੀਆਂ ਲਈ ਭਰਤੀ ਪ੍ਰਕਿਰਿਆ ਪੂਰੀ ਪਾਰਦਰਸ਼ਤਾ ਅਤੇ ਨਿਰਪੱਖਤਾ ਨਾਲ ਕੀਤੀ ਜਾਂਦੀ ਹੈ ਅਤੇਇਸ ਸਬੰਧੀ ਸਮੇਂ ਸਮੇਂ ’ਤੇ ਜਾਣਕਾਰੀ ਵਿਭਾਗ ਦੀ ਵੈੱਬਸਾਈਟ ’ਤੇ ਅੱਪਲੋਡ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਉਮੀਦਵਾਰ ਜਾਣਕਾਰੀ ਲਈ ਵਿਭਾਗ ਦੀ ਵੈੱਬਸਾਈਟ ਦੀ ਵਰਤੋਂ ਕਰਨ।