ਬਰਨਾਲਾ: ਸਰਕਾਰੀ ਬੈਂਕ ਦੇ ਜਨਰੇਟਰ ਨੂੰ ਲੱਗੀ ਭਿਆਨਕ ਅੱਗ
ਕਮਲਜੀਤ ਸੰਧੂ
ਬਰਨਾਲਾ, 9 ਸਤੰਬਰ 2024-ਬਰਨਾਲਾ ਦੇ ਮਾਲਵਾ ਗ੍ਰਾਮੀਣ ਬੈਂਕ ਦੇ ਜਨਰੇਟਰ ਨੂੰ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਇਸ ਮੌਕੇ 'ਤੇ ਗੱਲਬਾਤ ਕਰਦਿਆਂ ਫਾਇਰ ਬ੍ਰਿਗੇਡ ਕਰਮਚਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਜਿਵੇਂ ਹੀ ਸੂਚਨਾ ਮਿਲੀ ਤਾਂ, ਉਹ ਮੌਕੇ ਤੇ ਪਹੁੰਚੇ, ਅੱਗ ਤੇ ਕਾਬੂ ਪਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਅੱਗ ਵਿੱਚ ਸਿਰਫ਼ ਜਨਰੇਟਰ ਦਾ ਹੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਅੱਗ ਬੁਝਾਊ ਸਿਲੰਡਰ ਹਰ ਥਾਂ ਰੱਖਣੇ ਜ਼ਰੂਰੀ ਹਨ ਤਾਂ ਜੋ ਅੱਗ ਲੱਗਣ ’ਤੇ ਤੁਰੰਤ ਕਾਬੂ ਪਾਇਆ ਜਾ ਸਕੇ। ਜੇਕਰ ਬੈਂਕ ਕੋਲ ਅੱਗ ਬੁਝਾਉਣ ਵਾਲੇ ਸਿਲੰਡਰ ਹੁੰਦੇ ਤਾਂ ਕੋਈ ਨੁਕਸਾਨ ਨਹੀਂ ਹੋਣਾ ਸੀ।