ਪੰਜਾਬ-ਚੰਡੀਗੜ੍ਹ 'ਚ ਕਿੱਥੇ ਪਵੇਗਾ ਅੱਜ ਮੀਂਹ, ਜਾਣੋ ਮੌਸਮ ਦਾ ਹਾਲ
ਚੰਡੀਗੜ੍ਹ : ਅੱਜ ਸਵੇਰ ਤੋਂ ਹੀ ਚੰਡੀਗੜ੍ਹ ਅਤੇ ਆਸਪਾਸ ਦੇ ਇਲਾਕਿਆਂ ਵਿਚ ਹਲਕੀ ਤੋਂ ਭਾਰੀ ਬਾਰਸ਼ ਰੁਕ ਰੁਕ ਕੇ ਪੈ ਰਹੀ ਹੈ। ਦਰਅਸਲ ਅੱਜ ਪੰਜਾਬ ਦੇ 6 ਜ਼ਿਲ੍ਹਿਆਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ 'ਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦਕਿ ਪੂਰੇ ਸੂਬੇ 'ਚ ਮੌਸਮ ਖੁਸ਼ਕ ਰਹੇਗਾ। ਇਸ ਦੇ ਨਾਲ ਹੀ ਚੰਡੀਗੜ੍ਹ 'ਚ ਆਮ ਮੀਂਹ ਪੈਣ ਦੀ ਸੰਭਾਵਨਾ ਹੈ।
ਪੰਜਾਬ ਅਤੇ ਚੰਡੀਗੜ੍ਹ ਵਿੱਚ ਮਾਨਸੂਨ ਕਮਜ਼ੋਰ ਹੋਣਾ ਸ਼ੁਰੂ ਹੋ ਗਿਆ ਹੈ। ਪਿਛਲੇ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਕਾਰਨ ਤਾਪਮਾਨ ਵਧਦਾ ਜਾ ਰਿਹਾ ਹੈ। ਮੌਸਮ ਵਿਗਿਆਨ ਕੇਂਦਰ (IMD) ਦੇ ਅਨੁਸਾਰ, 12 ਸਤੰਬਰ ਤੋਂ ਪਹਿਲਾਂ ਰਾਜ ਵਿੱਚ ਮੀਂਹ ਦੀ ਸੰਭਾਵਨਾ ਬਹੁਤ ਘੱਟ ਹੈ। ਤਾਪਮਾਨ ਵਧਣ ਨਾਲ ਨਮੀ ਘੱਟ ਗਈ ਹੈ। ਪਰ ਚੰਡੀਗੜ੍ਹ ਸਮੇਤ ਕਈ ਸ਼ਹਿਰਾਂ ਵਿੱਚ ਤਾਪਮਾਨ ਇੱਕ ਵਾਰ ਫਿਰ 35 ਡਿਗਰੀ ਨੂੰ ਪਾਰ ਕਰ ਗਿਆ ਹੈ।
ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 1.4 ਡਿਗਰੀ ਦਾ ਵਾਧਾ ਹੋਇਆ ਹੈ। ਚੰਡੀਗੜ੍ਹ ਏਅਰਪੋਰਟ ਨੇੜੇ 6 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਪੰਜਾਬ ਦੇ ਚੰਡੀਗੜ੍ਹ ਅਤੇ ਸ੍ਰੀ ਆਨੰਦਪੁਰ ਸਾਹਿਬ ਦਾ ਤਾਪਮਾਨ 35.8 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਅੰਮ੍ਰਿਤਸਰ ਦਾ ਤਾਪਮਾਨ 35.1 ਡਿਗਰੀ, ਬਠਿੰਡਾ ਅਤੇ ਪਟਿਆਲਾ ਦਾ ਤਾਪਮਾਨ 35.7 ਡਿਗਰੀ, ਫ਼ਿਰੋਜ਼ਪੁਰ, ਪਠਾਨਕੋਟ ਅਤੇ ਗੁਰਦਾਸਪੁਰ ਦਾ ਤਾਪਮਾਨ 35 ਡਿਗਰੀ, ਫਤਿਹਗੜ੍ਹ ਸਾਹਿਬ ਦਾ ਤਾਪਮਾਨ 35.5 ਡਿਗਰੀ ਅਤੇ ਮੁਹਾਲੀ ਦਾ ਤਾਪਮਾਨ 35.4 ਡਿਗਰੀ ਦਰਜ ਕੀਤਾ ਗਿਆ।