ਕੇਜਰੀਵਾਲ ਦੀ ਜ਼ਮਾਨਤ 'ਤੇ ਅੱਜ ਹੋਵੇਗਾ ਫ਼ੈਸਲਾ, ਪਿਛਲੀ ਸੁਣਵਾਈ 'ਤੇ ਫ਼ੈਸਲਾ ਰਾਖਵਾਂ ਰੱਖਿਆ ਸੀ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਬੀਤੇ ਵੀਰਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸੀਬੀਆਈ ਵੱਲੋਂ ਗ੍ਰਿਫ਼ਤਾਰੀ ਅਤੇ ਸ਼ਰਾਬ ਨੀਤੀ ਘੁਟਾਲੇ ਦੇ ਮਾਮਲੇ ਵਿੱਚ ਜ਼ਮਾਨਤ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ 'ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।
ਜਸਟਿਸ ਸੂਰਿਆ ਕਾਂਤ ਅਤੇ ਉਜਲ ਭੂਯਾਨ ਦੇ ਬੈਂਚ ਨੇ ਕੇਜਰੀਵਾਲ ਦੇ ਵਕੀਲ ਸੀਨੀਅਰ ਐਡਵੋਕੇਟ ਏਐਮ ਸਿੰਘਵੀ ਅਤੇ ਸੀਬੀਆਈ ਦੇ ਵਕੀਲ ਐਡੀਸ਼ਨਲ ਸਾਲਿਸਟਰ ਜਨਰਲ ਐਸਵੀ ਰਾਜੂ ਦੀਆਂ ਦਿਨ ਭਰ ਚੱਲੀਆਂ ਬਹਿਸਾਂ ਤੋਂ ਬਾਅਦ ਕਾਰਵਾਈ ਸਮਾਪਤ ਕੀਤੀ ਸੀ। ਅਦਾਲਤ ਇਸ ਮਾਮਲੇ ਦੀ ਅਗਲੀ ਸੁਣਵਾਈ 10 ਸਤੰਬਰ ਯਾਨੀ ਕਿ ਅੱਜ ਕਰੇਗੀ।