ਚੰਡੀਗੜ੍ਹ: ਸੈਕਟਰ-10 ਦੀ ਕੋਠੀ 'ਚ ਵੱਡਾ ਧਮਾਕਾ (ਵੇਖੋ ਵੀਡੀਓ)
ਚੰਡੀਗੜ੍ਹ, 11 ਸਤੰਬਰ 2024 - ਚੰਡੀਗੜ੍ਹ ਦੇ ਸੈਕਟਰ 10 'ਚ ਕੋਟੀ ਨੰਬਰ 575 ਚ 'ਚ ਬੰਬ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਇੱਕ ਕੋਠੀ 'ਚ ਕੁਝ ਅਣਪਛਾਤੇ ਨੌਜਵਾਨਾਂ ਵੱਲੋਂ ਕੋਈ ਵਿਸਫੋਟਕ ਚੀਜ਼ ਸੁੱਟੀ ਗਈ ਹੈ। ਜਿਸ ਤੋਂ ਬਾਅਦ ਸੂਚਨਾ ਮਿਲਣ 'ਤੇ ਪੁਲਿਸ ਫੋਰਸ ਮੌਕੇ 'ਤੇ ਪਹੁੰਚ ਗਈ ਹੈ ਅਤੇ ਬੰਬ ਨਿਰੋਧਕ ਦਸਤਾ ਵੀ ਮੌਕੇ 'ਤੇ ਮੌਜੂਦ ਹੈ।
ਪੁਲਿਸ ਵੱਲੋਂ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਅਣਪਛਾਤੇ ਨੌਜਵਾਨ ਕੌਣ ਸਨ ਉਹਨਾਂ ਬਾਰੇ ਪਤਾ ਲਗਾਇਆ ਜਾ ਰਿਹਾ ਹੈ। ਪੁਲਿਸ ਵੱਲੋਂ ਆਸ ਪਾਸ ਦੇ ਸੀਸੀਟੀਵੀ ਵੀ ਚੈੱਕ ਕੀਤੇ ਜਾ ਰਹੇ ਹਨ ਅਤੇ ਅਣਪਛਾਤੇ ਨੌਜਵਾਨਾਂ ਦੀ ਭਾਲ ਜਾਰੀ ਹੈ।