Big Breaking: ਚੰਡੀਗੜ੍ਹ ਬੰਬ ਧਮਾਕਾ ਮਾਮਲੇ 'ਚ ਵੱਡੀ ਗ੍ਰਿਫਤਾਰੀ, DGP ਨੇ ਕੀਤਾ ਖੁਲਾਸਾ
ਚੰਡੀਗੜ੍ਹ, 13 ਸਤੰਬਰ 2024- ਚੰਡੀਗੜ੍ਹ ਬੰਬ ਧਮਾਕਾ ਮਾਮਲੇ ਵਿੱਚ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀ ਦੇ ਨਾਲ ਮਿਲ ਕੇ ਵੱਡੀ ਕਾਰਵਾਈ ਕਰਦਿਆਂ ਹੋਇਆ, ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ, ਰੋਹਨ ਮਸੀਹ ਵਾਸੀ ਪਿੰਡ ਪਾਸੀਆ, ਥਾਣਾ ਰਾਮਦਾਸ, ਅੰਮ੍ਰਿਤਸਰ ਦਿਹਾਤੀ ਨੂੰ ਉਕਤ ਬਲਾਸਟ ਮਾਮਲੇ ਵਿਚ ਗ੍ਰਿਫਤਾਰ ਕਰ ਲਿਆ ਹੈ, ਜਿਸ ਦੇ ਕਬਜ਼ੇ ਵਿੱਚੋਂ ਇੱਕ 9 ਐਮਐਮ ਗਲਾਕ ਪਿਸਤੌਲ ਸਮੇਤ ਅਸਲਾ ਬਰਾਮਦ ਹੋਇਆ। ਇਸ ਤੋਂ ਇਲਾਵਾ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਕੀਤੀ ਜਾ ਰਹੀ ਹੈ। ਡੀਜੀਪੀ ਨੇ ਦਾਅਵਾ ਕਰਦਿਆਂ ਦੱਸਿਆ ਕਿ, ਮੁੱਢਲੇ ਖੁਲਾਸੇ ਵਿੱਚ, ਰੋਹਨ ਨੇ 11 ਸਤੰਬਰ ਨੂੰ ਚੰਡੀਗੜ੍ਹ ਵਿੱਚ ਹੋਏ ਗ੍ਰਨੇਡ ਧਮਾਕੇ ਵਿੱਚ ਆਪਣੀ ਭੂਮਿਕਾ ਨੂੰ ਸਵੀਕਾਰ ਕੀਤਾ ਹੈ।