ਜੰਮੂ-ਕਸ਼ਮੀਰ ਦੇ ਕਿਸ਼ਤਵਾੜ 'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ 2 ਜਵਾਨ ਸ਼ਹੀਦ
ਜੰਮੂ-ਕਸ਼ਮੀਰ : ਜੰਮੂ ਦੇ ਕਿਸ਼ਤਵਾੜ ਜ਼ਿਲ੍ਹੇ ਵਿੱਚ ਇੱਕ ਮੁਕਾਬਲੇ ਵਿੱਚ ਦੋ ਫ਼ੌਜੀ ਸ਼ਹੀਦ ਹੋ ਗਏ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਮੁਤਾਬਕ 11 ਰਾਸ਼ਟਰੀ ਰਾਈਫਲਜ਼ ਅਤੇ ਜੰਮੂ-ਕਸ਼ਮੀਰ ਪੁਲਸ ਦੀ ਸੰਯੁਕਤ ਟੀਮ ਨੇ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਚਤਰੂ ਇਲਾਕੇ ਦੇ ਪਿੰਗਨਾਰ ਦੁਗੱਡਾ ਜੰਗਲੀ ਖੇਤਰ 'ਚ ਤਲਾਸ਼ੀ ਮੁਹਿੰਮ ਚਲਾਈ ਸੀ।
ਨਗਰੋਟਾ ਸਥਿਤ ਵ੍ਹਾਈਟ ਨਾਈਟ ਕੋਰ ਨੇ ਐਕਸ 'ਤੇ ਇਕ ਪੋਸਟ ਵਿਚ ਕਿਹਾ, "ਖੁਫੀਆ ਜਾਣਕਾਰੀ ਦੇ ਆਧਾਰ 'ਤੇ, ਕਿਸ਼ਤਵਾੜ ਦੇ ਚਤਰੂ ਖੇਤਰ ਵਿੱਚ ਜੰਮੂ-ਕਸ਼ਮੀਰ ਪੁਲਿਸ ਦੇ ਨਾਲ ਇੱਕ ਸੰਯੁਕਤ ਆਪ੍ਰੇਸ਼ਨ ਸ਼ੁਰੂ ਕੀਤਾ ਗਿਆ ਸੀ ... ਅਗਲੀ ਗੋਲੀਬਾਰੀ ਵਿੱਚ ਫੌਜ ਦੇ ਚਾਰ ਜਵਾਨ ਜ਼ਖਮੀ ਹੋ ਗਏ ਹਨ।
ਮੁਕਾਬਲੇ 'ਚ ਫੌਜ ਦੇ ਚਾਰ ਜਵਾਨ ਜ਼ਖਮੀ ਹੋ ਗਏ ਅਤੇ ਇਨ੍ਹਾਂ 'ਚੋਂ ਦੋ ਜੇਸੀਓ ਨਾਇਬ ਸੂਬੇਦਾਰ ਵਿਪਨ ਕੁਮਾਰ ਅਤੇ ਕਾਂਸਟੇਬਲ ਅਰਵਿੰਦ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ। ਫੌਜ ਨੇ ਵੀ ਦੋ ਜਵਾਨਾਂ ਦੇ ਸ਼ਹੀਦ ਹੋਣ ਦੀ ਪੁਸ਼ਟੀ ਕੀਤੀ ਹੈ। ਭਾਰਤੀ ਫੌਜ ਦੀ ਵ੍ਹਾਈਟ ਨਾਈਟ ਕੋਰ ਦੇ ਨਾਇਬ ਸੂਬੇਦਾਰ ਵਿਪਨ ਕੁਮਾਰ ਅਤੇ ਕਾਂਸਟੇਬਲ ਅਰਵਿੰਦ ਸਿੰਘ ਸ਼ਹੀਦ ਹੋ ਗਏ।