← ਪਿਛੇ ਪਰਤੋ
ਪਟਿਆਲਾ ਦੇ ਰਾਜਿੰਦਰਾ ਹਸਪਤਾਲ ’ਚ ਲੇਡੀ ਡਾਕਟਰ ਨਾਲ ਛੇੜਛਾੜ ਦਾ ਮਾਮਲਾ ਆਇਆ ਸਾਹਮਣੇ ਪਟਿਆਲਾ, 14 ਸਤੰਬਰ, 2024: ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਚ ਇਕ ਲੇਡੀ ਡਾਕਟਰ ਨਾਲ ਛੇੜਛਾੜ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ (ਆਰ ਡੀ ਏ) ਨੇ ਸਰਕਾਰੀ ਮੈਡੀਕਲ ਕਾਲਜ ਦੇ ਡਾਇਰੈਕਟਰ-ਪ੍ਰਿੰਸੀਪਲ ਨੂੰ ਦਿੱਤੀ ਸ਼ਿਕਾਇਤ ਵਿਚ ਮਾਮਲੇ ਦੀ ਜਾਣਕਾਰੀ ਦਿੰਦਿਆਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਐਸੋਸੀਏਸ਼ਨ ਮੁਤਾਬਕ 12 ਸਤੰਬਰ ਦੀ ਰਾਤ ਨੂੰ ਜੂਨੀਅਰ ਲੇਡੀ ਡਾਕਟਰ ਲੇਬਰ ਰੂਮ ਵਿਚ ਡਿਊਟੀ ’ਤੇ ਸੀ ਤਾਂ ਇਕ ਈ ਸੀ ਜੀ ਟੈਕਨੀਸ਼ੀਅਨ ਨੇ ਉਸ ਨਾਲ ਛੇੜਖਾਨੀ ਕੀਤੀ। ਪ੍ਰਿੰਸੀਪਲ ਡਾ. ਰਾਜਨ ਸਿੰਗਲਾ ਨੇ ਦੱਸਿਆ ਕਿ ਸ਼ਿਕਾਇਤ ਸੈਕਸੁਅਲ ਹਰਾਸਮੈਂਟ ਕਮੇਟੀ ਨੂੰ ਭੇਜੀ ਗਈ ਹੈ ਤੇ ਉਸਦੀ ਰਿਪੋਰਟ ਆਉਣ ਮਗਰੋਂ ਅਗਲੀ ਕਾਰਵਾਈ ਕੀਤੀ ਜਾਵੇਗੀ।
Total Responses : 48