ਆਰਜੀ ਕਾਰ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਬਲਾਤਕਾਰ-ਕਤਲ ਮਾਮਲੇ ਵਿਚ ਗ੍ਰਿਫ਼ਤਾਰ
ਕੋਲਕਾਤਾ: ਕੇਂਦਰੀ ਜਾਂਚ ਬਿਊਰੋ ਨੇ ਸ਼ਨੀਵਾਰ ਨੂੰ ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਡਾਕਟਰ ਸੰਦੀਪ ਘੋਸ਼ ਨੂੰ ਪੱਛਮੀ ਬੰਗਾਲ ਸਰਕਾਰ ਦੁਆਰਾ ਚਲਾਏ ਜਾ ਰਹੇ ਸਿਹਤ ਸੰਭਾਲ ਕੇਂਦਰ ਵਿੱਚ ਇੱਕ ਪੋਸਟ ਗ੍ਰੈਜੂਏਟ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ।
ਇਸ ਤੋਂ ਪਹਿਲਾਂ ਸਾਬਕਾ ਪ੍ਰਿੰਸੀਪਲ ਘੋਸ਼ ਨੂੰ ਵਿੱਤੀ ਬੇਨਿਯਮੀਆਂ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ 23 ਸਤੰਬਰ ਤੱਕ ਨਿਆਂਇਕ ਹਿਰਾਸਤ ਵਿੱਚ ਸੀ। ਸੀਬੀਆਈ ਨੇ 26 ਅਗਸਤ ਨੂੰ ਆਰਜੀ ਕਾਰ ਮੈਡੀਕਲ ਕਾਲਜ ਵਿੱਚ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਵਿੱਚ ਸਾਬਕਾ ਪ੍ਰਿੰਸੀਪਲ ਦਾ ਪੋਲੀਗ੍ਰਾਫ਼ ਟੈਸਟ ਕਰਵਾਇਆ ਸੀ। ਹੁਣ ਇੱਕ ਵਾਰ ਫਿਰ CBI ਨੇ ਸੰਦੀਪ ਘੋਸ਼ ਨੂੰ ਗ੍ਰਿਫਤਾਰ ਕੀਤਾ ਹੈ। ਕੋਲਕਾਤਾ ਹਾਈ ਕੋਰਟ ਨੇ ਸੀਬੀਆਈ ਨੂੰ ਇਸ ਮਾਮਲੇ ਵਿੱਚ ਆਪਣੀ ਜਾਂਚ ਰਿਪੋਰਟ ਵਿੱਚ ਹੋਈ ਪ੍ਰਗਤੀ ਬਾਰੇ ਦੱਸਣ ਲਈ ਤਿੰਨ ਹਫ਼ਤਿਆਂ ਦਾ ਸਮਾਂ ਦਿੱਤਾ ਸੀ। ਇਹ ਸਮਾਂ ਸੀਮਾ 17 ਸਤੰਬਰ ਨੂੰ ਖਤਮ ਹੋ ਜਾਵੇਗੀ। ਕੇਂਦਰੀ ਏਜੰਸੀ ਨੇ ਤਾਲਾ ਪੁਲਿਸ ਸਟੇਸ਼ਨ ਦੇ ਇੰਚਾਰਜ ਅਭਿਜੀਤ ਮੰਡ ਨੂੰ ਵੀ ਗ੍ਰਿਫਤਾਰ ਕੀਤਾ ਹੈ।