← ਪਿਛੇ ਪਰਤੋ
ਪੰਚਾਇਤੀ ਰਾਜ ਬਿੱਲ ਨੂੰ ਰਾਜਪਾਲ ਨੇ ਦਿੱਤੀ ਪ੍ਰਵਾਨਗੀ ਰਵੀ ਜੱਖੂ ਚੰਡੀਗੜ੍ਹ, 17 ਸਤੰਬਰ, 2024: ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਵਿਧਾਨ ਸਭਾ ਦੇ ਲੰਘੇ ਮੋਨਸੂਨ ਸ਼ੈਸ਼ਨ ਵਿੱਚ ਪਾਸ ਪੰਜਾਬ ਪੰਚਾਇਤੀ ਰਾਜ ਬਿੱਲ 2024 ਨੂੰ ਮਨਜ਼ੂਰੀ ਦੇ ਦਿੱਤੀ ਹੈ। ਨਵੇਂ ਰਾਜਪਾਲ ਵੱਲੋ ਬਿੱਲ ਨੂੰ ਹਰੀ ਝੰਡੀ ਦਿੱਤੇ ਜਾਣ ਨਾਲ ਪੰਚਾਇਤੀ ਚੋਣਾਂ ਵਿੱਚ ਰਾਖਵੇਕਰਨ ਦੀ ਪੁਰਾਣੀ ਪ੍ਰਥਾ ਬਹਾਲ ਹੋ ਗਈ ਹੈ। ਸੂਬਾ ਸਰਕਾਰ ਅਕਤੂਬਰ ਦੇ ਅੱਧ ਵਿੱਚ ਪੰਚਾਇਤੀ ਚੋਣਾਂ ਕਰਾਉਣ ਦੇ ਰੌਅ ਵਿੱਚ ਵਿਚ ਹੈ। ਹੁਣ ਸੋਧ ਬਿੱਲ ਨੂੰ ਪ੍ਰਵਾਨਗੀ ਮਿਲਣ ਨਾਲ ਹੁਣ ਪੰਚਾਇਤੀ ਚੋਣਾਂ ਦੀ ਪ੍ਰਕਿਰਿਆ ਤੇਜ਼ ਹੋ ਜਾਵੇਗੀ। ਬਿੱਲ ਵਿਚ ਪੰਚਾਇਤੀ ਚੋਣਾਂ ਦੌਰਾਨ ਕਿਸੇ ਵੀ ਸਿਆਸੀ ਪਾਰਟੀ ਦਾ ਚੋਣ ਨਿਸ਼ਾਨ ਵਰਤਣ ਦੀ ਮਨਾਹੀ ਦੀ ਵੀ ਵਿਵਸਥਾ ਹੈ।
Total Responses : 80