← ਪਿਛੇ ਪਰਤੋ
ਚੰਡੀਗੜ੍ਹ ਅਦਾਲਤ ਵੱਲੋਂ ਕੰਗਣਾ ਰਣੌਤ ਨੂੰ ਨੋਟਿਸ ਜਾਰੀ ਚੰਡੀਗੜ੍ਹ, 18 ਸਤੰਬਰ, 2024: ਚੰਡੀਗੜ੍ਹ ਦੀ ਅਦਾਲਤ ਨੇ ਫਿਲਮੀ ਅਦਾਕਾਰਾ ਤੇ ਐਮ ਪੀ ਕੰਗਣਾ ਰਣੌਤ ਨੂੰ ਉਹਨਾਂ ਦੀ ਫਿਲਮ ਐਮਰਜੰਸੀ ਨੂੰ ਲੈ ਕੇ ਨੋਟਿਸ ਜਾਰੀ ਕੀਤਾ ਹੈ। ਹੁਣ ਮਾਮਲੇ ਦੀ ਸੁਣਵਾਈ 5 ਦਸੰਬਰ ਨੂੰ ਹੋਵੇਗੀ। ਐਨ ਡੀ ਟੀ ਵੀ ਦੀ ਇਕ ਰਿਪੋਰਟ ਮੁਤਾਬਕ ਐਡਵੋਕੇਟ ਰਵਿੰਦਰ ਸਿੰਘ ਬੱਸੀ ਨੇ ਅਦਾਲਤ ਵਿਚ ਪਟੀਸ਼ਨ ਦਾਇਰ ਕਰ ਕੇ ਮੰਗ ਕੀਤੀ ਹੈ ਕਿ ਕੰਗਣਾ ਰਣੌਤ ਖਿਲਾਫ ਕਾਰਵਾਈ ਕੀਤੀ ਜਾਵੇ। ਉਹਨਾਂ ਦੋਸ਼ ਲਾਇਆ ਹੈ ਕਿ ਰਣੌਤ ਨੇ ਫਿਲਮ ਐਮਰਜੰਸੀ ਵਿਚ ਜਾਣ ਬੁੱਝ ਕੇ ਸਿੱਖਾਂ ਦੇ ਅਕਸ ਨੂੰ ਠੇਸ ਪਹੁੰਚਾਈ ਹੈ ਤੇ ਫਿਲਮ ਵਿਚ ਸਿੱਖਾਂ ਦੀ ਕਿਰਦਾਰਕੁਸ਼ੀ ਕੀਤੀ ਗਈ ਹੈ।
Total Responses : 80