Big Breaking: ਕੈਬਨਿਟ ਮੰਤਰੀਆਂ ਦਾ ਐਲਾਨ, ਸੌਰਭ ਭਾਰਤਵਾਜ ਸਮੇਤ ਇਹ ਮੰਤਰੀ ਚੁੱਕਣਗੇ ਸਹੁੰ
ਰਵੀ ਜੱਖੂ
ਨਵੀਂ ਦਿੱਲੀ, 19 ਸਤੰਬਰ 2024- ਕੇਜਰੀਵਾਲ ਦੇ ਅਸਤੀਫ਼ੇ ਤੋਂ ਬਾਅਦ, 21 ਸਤੰਬਰ ਨੂੰ ਆਤਿਸ਼ੀ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਦੇ ਨਾਲ ਹੀ ਹੁਣ ਦਿੱਲੀ ਕੈਬਨਿਟ ਮੰਤਰੀਆਂ ਦੇ ਨਾਵਾਂ ਦਾ ਐਲਾਨ ਹੋ ਗਿਆ ਹੈ। ਜਾਣਕਾਰੀ ਦੇ ਮੁਤਾਬਿਕ, ਆਤਿਸ਼ੀ ਮੁੱਖ ਮੰਤਰੀ ਵਜੋਂ ਅਤੇ ਗੋਪਾਲ ਰਾਏ, ਕੈਲਾਸ਼ ਗਹਿਲੋਤ, ਸੌਰਭ ਭਾਰਤਵਾਜ, ਇਮਰਾਨ ਹੁਸੈਨ, ਮੁਕੇਸ਼ ਅਹਿਲਾਵਤ ਕੈਬਨਿਟ ਮੰਤਰੀ ਵਜੋਂ 21 ਸਤੰਬਰ ਨੂੰ ਸਹੁੰ ਚੁੱਕਣਗੇ।