Breaking: ਸੁਨੀਲ ਜਾਖੜ ਨੇ ਨਹੀਂ ਦਿੱਤਾ ਅਸਤੀਫ਼ਾ- ਵਿਜੇ ਰੂਪਾਨੀ
ਚੰਡੀਗੜ੍ਹ, 30 ਸਤੰਬਰ 2024- ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੁਪਾਨੀ ਦਾ ਸੁਨੀਲ ਜਾਖੜ ਦੇ ਅਸਤੀਫੇ ਬਾਰੇ ਖ਼ਬਰਾਂ ਤੇ ਵੱਡਾ ਬਿਆਨ ਸਾਹਮਣੇ ਆਇਆ ਹੈ। ਵਿਜੇ ਰੂਪਾਨੀ ਨੇ ਕਿਹਾ ਕਿ, ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਆਪਣੇ ਅਹੁਦੇ ਤੋਂ ਅਸਤੀਫਾ ਨਹੀਂ ਦਿੱਤਾ ਗਿਆ। ਜਾਖੜ ਨੇ ਨਾ ਤਾਂ ਅਹੁਦੇ ਤੋਂ ਅਸਤੀਫਾ ਦਿੱਤਾ ਹੈ ਅਤੇ ਨਾ ਹੀ ਪਾਰਟੀ ਨੂੰ ਉਨ੍ਹਾਂ ਦਾ ਅਸਤੀਫਾ ਮਿਲਿਆ ਹੈ। ਸੁਨੀਲ ਜਾਖੜ ਆਪਣੇ ਨਿੱਜੀ ਕੰਮਾਂ ਕਾਰਨ ਦਿੱਲੀ ਵਿੱਚ ਮੌਜੂਦ ਹਨ। ਜਾਖੜ ਪੰਜਾਬ ਵਿੱਚ ਪਾਰਟੀ ਦੇ ਮੁਖੀ ਹਨ, ਉਹ ਭਾਜਪਾ ਦੀਆਂ ਆਉਣ ਵਾਲੀਆਂ ਮੀਟਿੰਗਾਂ ਵਿੱਚ ਜ਼ਰੂਰ ਸ਼ਾਮਲ ਹੋਣਗੇ।