ਕਿਸਾਨ 3 ਅਕਤੂਬਰ ਨੂੰ ਰੋਕਣਗੇ ਰੇਲਾਂ
ਮੁੱਖ ਮੰਗਾਂ,ਲਖੀਮਪੁਰ ਦਾ ਇਨਸਾਫ਼,ਮੰਡੀਆਂ ਵਿੱਚ ਕਿਸਾਨਾਂ ਦੀ ਲੁੱਟ ਅਤੇ ਖੱਜਲ ਖ਼ੁਆਰੀ ਹੋਵੇ ਬੰਦ
ਰੋਹਿਤ ਗੁਪਤਾ
ਗੁਰਦਾਸਪੁਰ 1 ਅਕਤੂਬਰ 2024- ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਦੇ ਆਗੂ ਅਤੇ ਕਿਸਾਨ ਦੇ ਜਵਾਨ ਭਲਾਈ ਯੂਨੀਅਨ ਪੰਜਾਬ ਦੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਲਖੀਮਪੁਰ ਖੀਰੀ ਦੇ ਕਤਲੇਆਮ ਨੂੰ ਤਿੰਨ ਸਾਲ ਬੀਤ ਚੁੱਕੇ ਹਨ ਅਤੇ ਪੀੜਿਤ ਕਿਸਾਨਾਂ ਦੇ ਪ੍ਰੀਵਾਰਾਂ ਨੂੰ ਹਾਲਾਂ ਤੱਕ ਇਨਸਾਫ ਨਹੀਂ ਮਿਲਿਆ ਅਤੇ ਦੋਸ਼ੀਆਂ ਨੂੰ ਵੀ ਬਣਦੀਆਂ ਸਜ਼ਾਵਾਂ ਨਹੀਂ ਮਿਲੀਆਂ।
ਕੇਂਦਰ ਅਤੇ ਸੂਬਾ ਸਰਕਾਰ ਦੀ ਅਣਗਹਿਲੀ ਕਾਰਨ ਪੰਜਾਬ ਦੇ ਕਿਸਾਨਾਂ ਦੀ ਬਾਸਮਤੀ ਦਾ ਭਾਅ ਪਰਮਲ ਨਾਲੋਂ ਵੀ ਘੱਟ ਮਿਲ ਰਿਹਾ ਹੈ ਅਤੇ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਹੁਣ ਤੱਕ ਪੁਖਤਾ ਪ੍ਰਬੰਧ ਨਹੀਂ ਕੀਤੇ ਗਏ ਜਿਸ ਕਾਰਨ ਮੰਡੀਆਂ ਵਿੱਚ ਕਿਸਾਨਾਂ ਦੀ ਵੱਡੇ ਪੱਧਰ ਤੇ ਲੁੱਟ ਹੋ ਰਹੀ ਹੈ। ਉਪਰੋਕਤ ਦੋ ਮਸਲਿਆਂ ਦੇ ਰੋਸ ਵਜੋਂ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵਿੱਚ ਸ਼ਾਮਿਲ ਜਥੇਬੰਦੀਆਂ ਵੱਲੋਂ ਗੁਰਦਾਸਪੁਰ ਫਿਰ ਰੇਲਵੇ ਸਟੇਸ਼ਨ ਵਿਖੇ 3 ਅਕਤੂਬਰ ਵੀਰਵਾਰ ਨੂੰ ਧਰਨਾ ਦੇ ਕੇ 12 ਵਜੇ ਤੋਂ 2:30 ਵਜੇ ਤੱਕ ਰੇਲਾਂ ਰੋਕ ਕੇ ਸੁੱਤੀਆਂ ਹੋਈਆਂ ਸਰਕਾਰਾਂ ਦੇ ਕੰਨਾਂ ਤੱਕ ਆਵਾਜ਼ ਪਹੁੰਚਾਈ ਜਾਵੇਗੀ।