ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (4 ਅਕਤੂਬਰ 2024)
ਸਲੋਕੁ ਮਃ ੩ ॥ਨਾਨਕ ਨਾਵਹੁ ਘੁਥਿਆ ਹਲਤੁ ਪਲਤੁ ਸਭੁ ਜਾਇ ॥ ਜਪੁ ਤਪੁ ਸੰਜਮੁ ਸਭੁ ਹਿਰਿ ਲਇਆ ਮੁਠੀ ਦੂਜੈ ਭਾਇ ॥ ਜਮ ਦਰਿ ਬਧੇ ਮਾਰੀਅਹਿ ਬਹੁਤੀ ਮਿਲੈ ਸਜਾਇ ॥੧॥ ਮਃ ੩ ॥ ਸੰਤਾ ਨਾਲਿ ਵੈਰੁ ਕਮਾਵਦੇ ਦੁਸਟਾ ਨਾਲਿ ਮੋਹੁ ਪਿਆਰੁ ॥ ਅਗੈ ਪਿਛੈ ਸੁਖੁ ਨਹੀ ਮਰਿ ਜੰਮਹਿ ਵਾਰੋ ਵਾਰ ॥ ਤ੍ਰਿਸਨਾ ਕਦੇ ਨ ਬੁਝਈ ਦੁਬਿਧਾ ਹੋਇ ਖੁਆਰੁ ॥ ਮੁਹ ਕਾਲੇ ਤਿਨਾ ਨਿੰਦਕਾ ਤਿਤੁ ਸਚੈ ਦਰਬਾਰਿ ॥ ਨਾਨਕ ਨਾਮ ਵਿਹੂਣਿਆ ਨਾ ਉਰਵਾਰਿ ਨ ਪਾਰਿ ॥੨॥ ਪਉੜੀ ॥ ਜੋ ਹਰਿ ਨਾਮੁ ਧਿਆਇਦੇ ਸੇ ਹਰਿ ਹਰਿ ਨਾਮਿ ਰਤੇ ਮਨ ਮਾਹੀ ॥ ਜਿਨਾ ਮਨਿ ਚਿਤਿ ਇਕੁ ਅਰਾਧਿਆ ਤਿਨਾ ਇਕਸ ਬਿਨੁ ਦੂਜਾ ਕੋ ਨਾਹੀ ॥ ਸੇਈ ਪੁਰਖ ਹਰਿ ਸੇਵਦੇ ਜਿਨ ਧੁਰਿ ਮਸਤਕਿ ਲੇਖੁ ਲਿਖਾਹੀ ॥ ਹਰਿ ਕੇ ਗੁਣ ਨਿਤ ਗਾਵਦੇ ਹਰਿ ਗੁਣ ਗਾਇ ਗੁਣੀ ਸਮਝਾਹੀ ॥ ਵਡਿਆਈ ਵਡੀ ਗੁਰਮੁਖਾ ਗੁਰ ਪੂਰੈ ਹਰਿ ਨਾਮਿ ਸਮਾਹੀ ॥੧੭॥ਸ਼ੁੱਕਰਵਾਰ, ੧੯ ਅੱਸੂ (ਸੰਮਤ ੫੫੬ ਨਾਨਕਸ਼ਾਹੀ) ੪ ਅਕਤੂਬਰ, ੨੦੨੪ (ਅੰਗ: ੬੪੮)ਪੰਜਾਬੀ ਵਿਆਖਿਆ :ਸਲੋਕੁ ਮਃ ੩ ॥ਹੇ ਨਾਨਕ! ਨਾਮ ਤੋਂ ਖੁੰਝਿਆਂ ਦਾ ਲੋਕ ਪਰਲੋਕ ਸਭ ਵਿਅਰਥ ਜਾਂਦਾ ਹੈ; ਉਹਨਾਂ ਦਾ ਜਪ ਤਪ ਤੇ ਸੰਜਮ ਸਭ ਖੁੱਸ ਜਾਂਦਾ ਹੈ, ਤੇ ਮਾਇਆ ਦੇ ਮੋਹ ਵਿਚ (ਉਹਨਾਂ ਦੀ ਮਤਿ) ਠੱਗੀ ਜਾਂਦੀ ਹੈ; ਜਮ ਦੁਆਰ ਤੇ ਬੱਧੇ ਮਾਰੀਦੇ ਹਨ ਤੇ ਬੜੀ ਸਜ਼ਾ (ਉਹਨਾਂ ਨੂੰ) ਮਿਲਦੀ ਹੈ । ਨਿੰਦਕ ਮਨੁੱਖ ਸੰਤ ਜਨਾਂ ਨਾਲ ਵੈਰ ਕਰਦੇ ਹਨ ਤੇ ਦੁਰਜਨਾਂ ਨਾਲ ਮੋਹ ਪਿਆਰ ਰੱਖਦੇ ਹਨ; ਉਹਨਾਂ ਨੂੰ ਲੋਕ ਪਰਲੋਕ ਵਿੱਚ ਕਿਤੇ ਸੁਖ ਨਹੀਂ ਮਿਲਦਾ, ਘੜੀ ਮੁੜੀ ਦੁਬਿਧਾ ਵਿਚ ਖ਼ੁਆਰ ਹੋ ਹੋ ਕੇ, ਜੰਮਦੇ ਮਰਦੇ ਹਨ; ਉਹਨਾਂ ਦੀ ਤਿ੍ਰਸ਼ਨਾ ਕਦੇ ਨਹੀਂ ਲਹਿੰਦੀ; ਹਰੀ ਦੇ ਸੱਚੇ ਦਰਬਾਰ ਵਿਚ ਉਹਨਾਂ ਨਿੰਦਕਾਂ ਦੇ ਮੂੰਹ ਕਾਲੇ ਹੁੰਦੇ ਹਨ । ਹੇ ਨਾਨਕ! ਨਾਮ ਤੋਂ ਸੱਖਣਿਆਂ ਨੂੰ ਨਾਹ ਇਸ ਲੋਕ ਵਿਚ ਤੇ ਨਾਹ ਪਰਲੋਕ ਵਿਚ (ਢੋਈ ਮਿਲਦੀ ਹੈ)।੨। ਜੋ ਮਨੁੱਖ ਹਰੀ ਦਾ ਨਾਮ ਸਿਮਰਦੇ ਹਨ, ਉਹ ਅੰਦਰੋਂ ਹਰੀ-ਨਾਮ ਵਿਚ ਰੰਗੇ ਜਾਂਦੇ ਹਨ; ਜਿਨ੍ਹਾਂ ਨੇ ਇਕਾਗ੍ਰ ਚਿੱਤ ਹੋ ਕੇ ਇਕ ਹਰੀ ਨੂੰ ਅਰਾਧਿਆ ਹੈ, ਉਹ ਉਸ ਤੋਂ ਬਿਨਾ ਕਿਸੇ ਹੋਰ ਨੂੰ ਨਹੀਂ ਜਾਣਦੇ । (ਪਿਛਲੇ ਕੀਤੇ ਕੰਮਾਂ ਅਨੁਸਾਰ) ਮੁੱਢ ਤੋਂ ਜਿਨ੍ਹਾਂ ਦੇ ਮੱਥੇ ਤੇ (ਸੰਸਕਾਰ-ਰੂਪ) ਲੇਖ ਉੱਕਰਿਆ ਹੋਇਆ ਹੈ, ਉਹ ਮਨੁੱਖ ਹਰੀ ਨੂੰ ਜਪਦੇ ਹਨ; ਉਹ ਸਦਾ ਹਰੀ ਦੇ ਗੁਣ ਗਾਉਂਦੇ ਹਨ, ਗੁਣ ਗਾ ਕੇ ਗੁਣਾਂ ਦੇ ਮਾਲਕ ਹਰੀ ਦੀ (ਹੋਰਨਾਂ ਨੂੰ) ਸਿੱਖਿਆ ਦੇਂਦੇ ਹਨ । ਗੁਰਮੁਖਾਂ ਵਿਚ ਇਹ ਵੱਡਾ ਗੁਣ ਹੈ ਕਿ ਪੂਰੇ ਸਤਿਗੁਰੂ ਦੀ ਰਾਹੀਂ ਹਰੀ ਦੇ ਨਾਮ ਵਿਚ ਲੀਨ ਹੁੰਦੇ ਹਨ ।੧੭।
:
SHALOK, THIRD MEHL:
O Nanak, forsaking the Name, he loses everything, in this world and the next. Chanting, deep meditation and austere self-disciplined practices are all wasted; he is deceived by the love of duality. He is bound and gagged at the door of the Messenger of Death. He is beaten, and receives terrible punishment. || 1 || THIRD MEHL: They inflict their hatred upon the Saints, and they love the wicked sinners. They find no peace in either this world or the next; they are born only to die, again and again. Their hunger is never satisfied, and they are ruined by duality. The faces of these slanderers are blackened in the Court of the True Lord. O Nanak, without the Naam, they find no shelter on either this shore, or the one beyond. || 2 || PAUREE: Those who meditate on the Lord’s Name, are imbued with the Name of the Lord, Har, Har, in their minds. For those who worship the One Lord in their conscious minds, there is no other than the One Lord. They alone serve the Lord, upon whose foreheads such pre-ordained destiny is written. They continually sing the Glorious Praises of the Lord, and singing the Glories of the Glorious Lord, they are uplifted. Great is the greatness of the Gurmukhs, who, through the Perfect Guru, remain absorbed in the Lord’s Name. || 17 ||
Friday, 19 Assu (Samvat 556 Nanakshahi) 4 October, 2024 (Page: 648)