← ਪਿਛੇ ਪਰਤੋ
ਬਠਿੰਡਾ: ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਦੀ ਸਟੂਡੈਂਟ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ ਬਠਿੰਡਾ, 7 ਅਕਤੂਬਰ, 2024: ਬਠਿੰਡਾ ਦੀ ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਵਿਚ ਇਕ ਸਟੂਡੈਂਟ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਬੀ ਐਸ ਸੀ ਫਸਟ ਈਅਰ ਦੀ ਸਟੂਡੈਂਟ ਸੀ ਤੇ ਕੋਟਕਪੁਰਾ ਦੇ ਇਕ ਪਿੰਡ ਦੀ ਰਹਿਣ ਵਾਲੀ ਸੀ। ਇਹ ਖੁਲ੍ਹਾਸਾ ਨਹੀਂ ਹੋ ਸਕਿਆ ਕਿ ਵਿਦਿਆਰਥਣ ਨੇ ਖੁਦਕੁਸ਼ੀ ਕਿਉਂ ਕੀਤੀ। ਯੂਨੀਵਰਸਿਟੀ ਵੱਲੋਂ ਵੀ ਹਾਲੇ ਤੱਕ ਮਾਮਲੇ ਵਿਚ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ।
Total Responses : 178